ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Coronavirus : 15 ਜਨਵਰੀ ਤੋਂ ਬਾਅਦ ਚੀਨ ਗਏ ਵਿਦੇਸ਼ੀਆਂ ਦੇ ਭਾਰਤ ਆਉਣ 'ਤੇ ਲਗਾਈ ਪਾਬੰਦੀ

ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜੇ ਇਸ ਮਹਾਮਾਰੀ ਨੂੰ ਛੇਤੀ ਕਾਬੂ ਨਾ ਕੀਤਾ ਗਿਆ ਤਾਂ ਦੁਨੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਚੀਨ 'ਚ ਐਤਵਾਰ ਨੂੰ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 800 ਹੋ ਗਈ ਹੈ, ਜਦਕਿ 34 ਹਜ਼ਾਰ ਤੋਂ ਵੱਧ ਲੋਕ ਪੀੜਤ ਦੱਸੇ ਜਾ ਰਹੇ ਹਨ। ਭਾਰਤੀ ਨਾਗਰਿਕ ਹਵਾਬਾਜ਼ੀ ਦੇ ਜਨਰਲ ਡਾਇਰੈਕਟੋਰੇਟ ਨੇ ਸੁਰੱਖਿਆ ਦੇ ਮੱਦੇਨਜ਼ਰ 15 ਜਨਵਰੀ ਤੋਂ ਬਾਅਦ ਚੀਨ ਜਾਣ ਵਾਲੇ ਵਿਦੇਸ਼ੀ ਲੋਕਾਂ ਦੇ ਭਾਰਤ ਆਉਣ 'ਤੇ ਪਾਬੰਦੀ ਲਗਾ ਦਿੱਤੀ ਹੈ।
 

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਇੱਕ ਚਿਤਾਵਨੀ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ 15 ਜਨਵਰੀ ਤੋਂ ਬਾਅਦ ਚੀਨ ਗਏ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਆਉਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 5 ਫਰਵਰੀ ਤੋਂ ਪਹਿਲਾਂ ਚੀਨ ਦੇ ਨਾਗਰਿਕਾਂ ਲਈ ਜਾਰੀ ਕੀਤੇ ਗਏ ਈ-ਵੀਜ਼ੇ ਵੀ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ, ਚੀਨ ਤੋਂ ਆਉਣ ਵਾਲੇ ਜਹਾਜ਼ਾਂ ਦੇ ਪਾਇਲਟਾਂ ਵਿੱਚ ਸ਼ਾਮਲ ਵਿਦੇਸ਼ੀ ਅਤੇ ਚੀਨੀ ਨਾਗਰਿਕਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।
 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਚੀਨ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਪੀਐਮ ਮੋਦੀ ਨੇ ਇੱਕ ਪੱਤਰ ਲਿਖਿਆ ਹੈ ਜਿਸ 'ਚ ਚੀਨੀ ਸਰਕਾਰ ਅਤੇ ਚੀਨ ਦੇ ਲੋਕਾਂ ਦੀ ਏਕਤਾ ਦੀ ਪ੍ਰਸ਼ੰਸਾ ਕੀਤੀ ਗਈ ਹੈ ਅਤੇ ਮਦਦ ਦੀ ਪੇਸ਼ਕਸ਼ ਕੀਤੀ ਹੈ। ਪੀਐਮ ਮੋਦੀ ਨੇ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਵੀ ਜ਼ਾਹਰ ਕੀਤਾ ਹੈ। ਪੀਐਮ ਮੋਦੀ ਨੇ ਚੀਨੀ ਨਾਗਰਿਕਾਂ ਨੂੰ ਚੀਨ ਦੇ ਹੁਬੇਈ ਸੂਬੇ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਦਿੱਤੀ ਗਈ ਸਹੂਲਤ ਦਾ ਵੀ ਧੰਨਵਾਦ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Recent travellers from China are not allowed in India says DGCA