ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਡਿੱਗਿਆ ਕੋਰੋਨਾ ਦਾ ਸ਼ੱਕੀ ਮਰੀਜ਼, ਮੌਤ

ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੂੰ ਕਲਪਨਾ ਚਾਵਲਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਭੱਜਦੇ ਸਮੇਂ ਉਹ ਖਿੜਕੀ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
 

ਕੋਰੋਨਾ ਦੇ ਸ਼ੱਕੀ ਮਰੀਜ਼ ਨੇ ਹਸਪਤਾਲ ਦੀ ਛੇਵੀਂ ਮੰਜ਼ਿਲ ਦੇ ਆਈਸੋਲੇਸ਼ਨ ਵਾਰਡ ਦੀ ਇੱਕ ਖਿੜਕੀ ਨਾਲ ਚਾਦਰ ਬੰਨ੍ਹੀ ਹੋਈ ਸੀ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਹ ਹੇਠਾਂ ਆ ਡਿੱਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਸਪਤਾਲ 'ਚ ਇਸ ਹਾਦਸੇ ਤੋਂ ਬਾਅਦ ਭਾਜੜ ਮਚ ਗਈ।
 

ਹਾਦਸੇ ਤੋਂ ਬਾਅਦ ਬਹੁਤ ਸਾਰੇ ਲੋਕ ਘਟਨਾ ਵਾਲੀ ਥਾਂ 'ਤੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ' ਤੇ ਪਹੁੰਚੀ। ਹਸਪਤਾਲ ਪ੍ਰਸ਼ਾਸਨ ਨੇ ਜਾਂਚ ਲਈ ਕੋਰੋਨਾ ਦੇ ਸ਼ੱਕੀ ਮਰੀਜ਼ ਦਾ ਖੂਨ ਦਾ ਸੈਂਪਲ ਭੇਜਿਆ ਸੀ, ਉਸ ਦੀ ਰਿਪੋਰਟ ਆਉਣੀ ਬਾਕੀ ਸੀ।
 

ਪੁਲਿਸ ਜਾਂਚ 'ਚ ਜੁਟੀ :
ਮ੍ਰਿਤਕ ਪਾਣੀਪਤ ਦੇ ਘੜੀ ਨੂਰਪੁਰ ਦਾ ਵਾਸੀ ਸੀ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਕੋਰੋਨਾ ਸ਼ੱਕੀ ਮ੍ਰਿਤਕ ਦੀ ਉਮਰ ਲਗਭਗ 52 ਸਾਲ ਸੀ। ਇਸ ਵਿਅਕਤੀ ਨੂੰ ਲੀਵਰ 'ਚ ਸਮੱਸਿਆ ਕਾਰਨ ਦਾਖ਼ਲ ਕਰਵਾਇਆ ਗਿਆ ਸੀ। ਪਾਣੀਪਤ ਦੇ ਇੱਕ ਪਿੰਡ 'ਚ ਇਸ ਵਿਅਕਤੀ ਦੇ ਪਰਿਵਾਰ 'ਚ ਪਤਨੀ ਅਤੇ ਇੱਕ ਬੇਟਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus suspect falls from sixth floor of hospital in Karnal