ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼ ਹਸਪਤਾਲ 'ਚ ਦਾਖਲ

ਚੀਨ ਤੋਂ ਬਾਅਦ ਹੁਣ ਬਾਕੀ ਦੁਨੀਆਂ 'ਚ ਵੀ ਕੋਰੋਨਾ ਵਾਇਰਸ ਦਾ ਖਤਰਾ ਵੱਧਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ 'ਚ ਇਸ ਦੇ ਤਿੰਨ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਇੱਥੇ ਰਾਮ ਮੋਨਹਾਰ ਲੋਹੀਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਮੀਨਾਕਸ਼ੀ ਭਾਰਦਵਾਜ ਨੇ ਦੱਸਿਆ ਕਿ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਮਰੀਜ਼ਾਂ ਨੂੰ ਇਲਾਜ ਲਈ ਨਿਗਰਾਨੀ 'ਚ ਰੱਖਿਆ ਗਿਆ ਹੈ।
 

ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੇ ਲੋਕ ਕੁੱਝ ਦਿਨ ਪਹਿਲਾਂ ਚੀਨ ਤੋਂ ਪਰਤੇ ਹਨ। ਅਜਿਹਾ ਪਹਿਲੀ ਵਾਰ ਹੈ ਜਦੋਂ ਰਾਜਧਾਨੀ ਦਿੱਲੀ 'ਚ ਰਹੱਸਮਈ ਵਾਇਰਸ ਦੇ ਕਾਰਨ ਮਰੀਜ਼ਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਉੱਧਰ ਕੇਰਲ ਸਰਕਾਰ ਦਾ ਕਹਿਣਾ ਹੈ ਕਿ ਤਿਰੁਵੇਂਦਰਮ, ਅਰਨਾਕੁਲਮ ਅਤੇ ਤਿਰੁਸਰ 'ਚ ਵੱਖਰੇ ਵਾਰਡਾਂ 'ਚ ਪੰਜ ਲੋਕਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਘਰਾਂ ਵਿੱਚ ਵੀ 431 ਲੋਕਾਂ ਦੀ ਜਾਂਚ ਕੀਤੀ ਗਈ ਹੈ।
 

ਚੀਨ 'ਚ ਕੋਰੋਨਾ ਵਾਇਰਸ ਹੁਣ ਤਕ 106 ਲੋਕਾਂ ਦੀ ਜਾਨ ਲੈ ਚੁੱਕਾ ਹੈ ਅਤੇ ਲਗਭਗ 4000 ਲੋਕਾਂ ਇਸ ਤੋਂ ਪੀੜਤ ਹਨ। ਹਾਲਾਂਕਿ ਭਾਰਤ 'ਚ ਪੂਰੀ ਤਰ੍ਹਾਂ ਕਿਸੇ ਮਰੀਜ਼ 'ਚ ਇਸ ਵਾਇਰਸ ਦੀ ਪੁਸ਼ਟੀ ਨਹੀਂ ਹੋਈ ਹੈ।
 

ਗੁਆਂਢੀ ਦੇਸ਼ ਸ਼੍ਰੀਲੰਕਾ ਅਤੇ ਨੇਪਾਲ 'ਚ ਵੀ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। 4 ਹੋਰ ਸ਼ਹਿਰਾਂ ਕੋਲਕਾਤਾ, ਜੈਪੁਰ, ਚੰਡੀਗੜ੍ਹ ਅਤੇ ਪਟਨਾ ਤੋਂ ਵੀ ਕੋਰੋਨਾ ਵਾਇਰਸ ਦੇ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਮਰੀਜ਼ਾਂ ਨੂੰ ਵੀ ਉੱਥੇ ਨਿਗਰਾਨੀ 'ਚ ਰੱਖਿਆ ਗਿਆ ਹੈ। ਦੇਸ਼ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਹਾਈ ਅਲਰਟ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਚੀਨ ਤੋਂ ਆਉਣ ਵਾਲੇ ਲੋਕਾਂ ਦੀ ਵੱਡੇ ਪੱਧਰ 'ਤੇ ਜਾਂਚ ਕੀਤੀ ਜਾ ਰਹੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus suspected 3 patients isolated in Delhi hospital