ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਯੁਸ਼ਮਾਨ ਯੋਜਨਾ ਦੇ ਲਾਭਪਾਤਰੀਆਂ ਦੀ ਮੁਫ਼ਤ ਹੋਵੇਗੀ ਕੋਰੋਨਾ ਜਾਂਚ ਤੇ ਇਲਾਜ

ਨੈਸ਼ਨਲ ਹੈਲਥ ਅਥਾਰਟੀ (ਐਨਐਚਏ) ਨੇ ਇੱਕ ਬਿਆਨ ਜਾਰੀ ਕੀਤਾ, ਜਿਸ ਦੇ ਅਨੁਸਾਰ ਆਯੁਸ਼ਮਾਨ ਭਾਰਤ ਦੇ ਲਾਭਪਾਤਰੀਆਂ ਨੂੰ ਹੁਣ ਕੋਰੋਨਾ ਵਾਇਰਸ (ਕੋਵਿਡ-19) ਦਾ ਨਿੱਜੀ ਲੈਬਾਰਟਰੀਆਂ ਅਤੇ ਪੈਨਲ ਵਾਲੇ ਹਸਪਤਾਲਾਂ 'ਚ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਵੇਗਾ। ਰਾਸ਼ਟਰੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਵਾਲੇ ਐਨਐਚਏ ਨੇ ਕਿਹਾ ਕਿ ਇਸ ਨਾਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਨਜਿੱਠਣ 'ਚ ਦੇਸ਼ ਦੀ ਸਮਰੱਥਾ ਵਧੇਗੀ।
 

ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 50 ਕਰੋੜ ਲਾਭਪਾਤਰੀਆਂ ਦੀ ਜਾਂਚ ਅਤੇ ਆਯੁਸ਼ਮਾਨ ਭਾਰਤ ਅਧੀਨ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਯੋਜਨਾ ਦੇ ਤਹਿਤ ਨਿੱਜੀ ਹਸਪਤਾਲਾਂ ਵਿੱਚ ਟੈਸਟ ਅਤੇ ਨਾਮਜ਼ਦ ਹਸਪਤਾਲਾਂ ਵਿੱਚ ਇਲਾਜ ਹੁਣ ਪੂਰੇ ਭਾਰਤ ਵਿੱਚ ਆਯੁਸ਼ਮਾਨ ਲਾਭਪਾਤਰੀਆਂ ਲਈ ਮੁਫ਼ਤ ਕੀਤੇ ਗਏ ਹਨ।
 

ਇਸ ਤੋਂ ਪਹਿਲਾਂ ਐਨਐਚਏ ਕਹਿ ਚੁੱਕਾ ਹੈ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ-19 ਦੀ ਲਾਗ ਦਾ ਪਤਾ ਲਗਾਉਣ ਲਈ ਜਾਂਚ ਤੇ ਇਲਾਜ ਪਹਿਲਾਂ ਹੀ ਮੁਫ਼ਤ ਵਿੱਚ ਉਪਲਬਧ ਹੈ। ਹੁਣ ਸਿਹਤ ਬੀਮਾ ਯੋਜਨਾ ਅਧੀਨ 50 ਕਰੋੜ ਤੋਂ ਵੱਧ ਲੋਕ ਪ੍ਰਾਈਵੇਟ ਲੈਬਾਂ 'ਚ ਜਾਂਚ ਅਤੇ ਪੈਨਲ ਵਾਲੇ ਹਸਪਤਾਲਾਂ 'ਚ ਇਲਾਜ ਦਾ ਲਾਭ ਵੀ ਲੈ ਸਕਣਗੇ।
 

ਦੱਸ ਦੇਈਏ ਕਿ ਐਨਐਚਏ ਨੇ ਕਿਹਾ ਹੈ ਕਿ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਸਿਹਤ ਯੋਜਨਾ ਅਧੀਨ ਕੰਮ ਕਰਨ ਵਾਲੇ ਹਸਪਤਾਲ ਆਪਣੇ ਅਧਿਕਾਰਤ ਟੈਸਟਿੰਗ ਸੈਂਟਰਾਂ ਦੀ ਵਰਤੋਂ ਕਰ ਸਕਦੇ ਹਨ ਜਾਂ ਇਸ ਲਈ ਅਧਿਕਾਰਤ ਟੈਸਟਿੰਗ ਸੈਂਟਰ ਜੋੜ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਐਨਐਚਏ ਦੇ ਇਸ ਆਦੇਸ਼ ਤੋਂ ਬਾਅਦ ਕੋਰੋਨਾ ਦੀ ਜਾਂਚ ਤੇ ਇਲਾਜ ਲਈ ਨਿੱਜੀ ਹਸਪਤਾਲਾਂ ਦੀ ਗਿਣਤੀ ਵੀ ਵੱਧ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Testing Treatment To Be Free For Ayushman Bharat Beneficiaries