ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ 'ਚ ਕੋਰੋਨਾ ਟੀਕਾ ਤਿਆਰ ਹੋਣ 'ਚ ਇੱਕ ਸਾਲ ਤੋਂ ਵੱਧ ਸਮਾਂ ਲੱਗ ਸਕਦੈ : ਮਾਹਰ

ਪੂਰੀ ਦੁਨੀਆ ਕੋਰੋਨਾ ਵਾਇਰਸ (ਕੋਵਿਡ-19) ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਬਹੁਤ ਸਾਰੇ ਦੇਸ਼ ਟੀਕੇ ਬਣਾਉਣ 'ਚ ਲੱਗੇ ਹੋਏ ਹਨ। ਭਾਰਤ ਵੀ ਉਨ੍ਹਾਂ ਵਿੱਚੋਂ ਇੱਕ ਹੈ। ਹਾਲਾਂਕਿ ਮਾਹਰ ਮੰਨਦੇ ਹਨ ਕਿ ਕੋਰੋਨਾ ਲਈ ਟੀਕਾ ਬਣਾਉਣ ਦਾ ਕੰਮ ਅਜੇ ਦੇਸ਼ 'ਚ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਪੂਰੀ ਤਰ੍ਹਾਂ ਤਿਆਰ ਹੋਣ ਵਿੱਚ ਇੱਕ ਸਾਲ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ।
 

ਕੇਂਦਰ ਸਰਕਾਰ ਅਤੇ ਨਿੱਜੀ ਕੰਪਨੀਆਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨ ਲੱਭ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਕੇਅਰਜ਼ ਫੰਡ ਟਰੱਸਟ ਨੇ ਫ਼ੈਸਲਾ ਕੀਤਾ ਹੈ ਕਿ ਕੋਰੋਨਾ ਵਾਇਰਸ ਟੀਕਾ ਵਿਕਸਿਤ ਕਰਨ ਦੀ ਕੋਸ਼ਿਸ਼ ਵਿੱਚ 100 ਕਰੋੜ ਰੁਪਏ ਅਲਾਟ ਕੀਤੇ ਜਾਣਗੇ। ਭਾਰਤ ਵਿੱਚ ਇਸ ਵਾਇਰਸ ਕਾਰਨ 3,700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1,25,000 ਤੋਂ ਵੱਧ ਹੈ।
 

ਉੱਧਰ ਬ੍ਰਿਟਿਸ਼ ਵਿਗਿਆਨੀ ਕੋਰੋਨਾ ਵਾਇਰਸ ਦੇ ਇਲਾਜ ਲਈ ਤਿਆਰ ਕੀਤੇ ਗਏ ਪ੍ਰਯੋਗਾਤਮਕ ਟੀਕੇ ਦੀ ਟੈਸਟਿੰਗ ਦੇ ਅਗਲੇ ਗੇੜ 'ਤੇ ਪਹੁੰਚ ਰਹੇ ਹਨ ਅਤੇ ਸਫ਼ਲ ਹੋਣ 'ਤੇ ਇਸ ਨੂੰ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਗਾਉਣ ਦੀ ਤਿਆਰੀ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਆਕਸਫੋਰਡ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਪ੍ਰਯੋਗਾਤਮਕ ਟੀਕੇ ਦੇ ਪ੍ਰਭਾਵ ਅਤੇ ਸੁਰੱਖਿਆ ਦੀ ਜਾਂਚ ਕਰਨ ਲਈ 1000 ਤੋਂ ਵੱਧ ਵਲੰਟੀਅਰਾਂ 'ਤੇ ਟਰਾਇਲ ਸ਼ੁਰੂ ਕੀਤੇ ਸਨ। 
 

ਵਿਗਿਆਨੀਆਂ ਨੇ ਸ਼ੁੱਕਰਵਾਰ (22 ਮਈ) ਨੂੰ ਘੋਸ਼ਣਾ ਕੀਤੀ ਸੀ ਕਿ ਉਹ ਹੁਣ ਪੂਰੇ ਬ੍ਰਿਟੇਨ 'ਚ ਬੱਚਿਆਂ ਤੇ ਬਜ਼ੁਰਗਾਂ ਸਮੇਤ 10,260 ਲੋਕਾਂ 'ਤੇ ਟੀਕੇ ਦੀ ਜਾਂਚ ਕਰਨ ਦੀ ਯੋਜਨਾ ਬਣਾ ਰਹੇ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus vaccine development in India breakthrough unlikely within a year Says Experts