ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੋੜੇ ਨੇ ਬੱਚੀ ਦੀ ਹੱਤਿਆ ਤੋਂ ਬਾਅਦ ਕੀਤੀ ਖੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਇਕ ਜੋੜੇ ਨੇ ਕਥਿਤ ਤੌਰ 'ਤੇ ਆਪਣੀ ਬੱਚੀ ਦੀ ਹੱਤਿਆ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਮੋਬਾਈਲ ਫ਼ੋਨ 'ਚ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਜੋੜੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ।
 

ਜੋੜੇ ਦੇ ਰਿਸ਼ਤੇਦਾਰਾਂ ਨੇ ਸੋਮਵਾਰ ਨੂੰ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਸ਼ਿਲ ਡਾਏਘਰ ਥਾਣੇ ਦੇ ਇੰਸਪੈਕਟਰ ਆਰ.ਕੇ. ਮੋਹਿਤ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਵਕਲਾਨ ਪਿੰਡ ਸਥਿੱਤ ਜੋੜੇ ਦੇ ਘਰ ਪਹੁੰਚੇ। ਉੱਥੇ ਉਨ੍ਹਾਂ ਨੂੰ ਜੋੜੇ ਅਤੇ ਉਨ੍ਹਾਂ ਦੀ ਬੱਚੀ ਦੀ ਲਾਸ਼ ਛੱਤ ਨਾਲ ਲਟਕਦੀ ਮਿਲੀ। ਮ੍ਰਿਤਕਾਂ ਦੀ ਪਛਾਣ ਸ਼ਿਵਰਾਮ ਪਾਟਿਲ (44), ਉਸ ਦੀ ਪਤਨੀ ਦੀਪਿਕਾ (42) ਅਤੇ 4 ਸਾਲ ਦੀ ਬੇਟੀ ਅਨੁਸ਼ਕਾ ਵਜੋਂ ਹੋਈ ਹੈ।
 

ਪਾਟਿਲ ਨੇੜਲੇ ਹੀ ਇੱਕ ਚੌਲ ਮਿੱਲ 'ਚ ਕੰਮ ਕਰਦਾ ਸੀ। ਮੁਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਘਰੇਲੂ ਝਗੜਿਆਂ ਤੋਂ ਪ੍ਰੇਸ਼ਾਨ ਹੋ ਕੇ ਜੋੜੇ ਨੇ ਇਹ ਕਦਮ ਚੁੱਕਿਆ ਹੈ। ਮੋਹਿਤ ਨੇ ਕਿਹਾ, "ਜੋੜੇ ਨੇ ਪਹਿਲਾਂ ਬੱਚੀ ਨੂੰ ਫਾਂਸੀ ਦਿੱਤੀ ਅਤੇ ਫਿਰ ਖੁਦ ਵੀ ਫਾਹਾ ਲੈ ਲਿਆ। ਇਕ ਵਟਸਐਪ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਹ ਨੋਟ 1 ਮਾਰਚ ਦਾ ਹੈ। ਜੋੜੇ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ‘ਤੇ ਤਸ਼ੱਦਦ ਕਰਦੇ ਸਨ ਅਤੇ ਇਸ ਲਈ ਉਨ੍ਹਾਂ ਨੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ।"
 

ਸੁਸਾਈਡ ਨੋਟ 'ਚ ਸ਼ਿਵਰਾਮ ਪਾਟਿਲ ਅਤੇ ਦੀਪਿਕਾ ਦੇ ਦਸਤਖਤ ਵੀ ਕੀਤੇ ਗਏ ਹਨ। ਜੋੜੇ ਨੇ ਸੁਸਾਈਡ ਨੋਟ ਵਿੱਚ ਦੱਸੇ ਗਏ 13 ਰਿਸ਼ਤੇਦਾਰਾਂ ਨੂੰ ਸਖ਼ਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ਿਵਰਾਮ ਪਾਟਿਲ ਨੇ ਨੋਟ ਵਿੱਚ ਆਪਣੀ ਜਾਇਦਾਦ ਦੀਪਿਕਾ ਦੇ ਭਰਾ ਨੂੰ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਪੁਲਿਸ (ਜ਼ੋਨ-1) ਐਸ.ਐਸ. ਬਰਸੇ ਨੇ ਕਿਹਾ ਕਿ ਸੁਸਾਈਡ ਨੋਟ ਵਿੱਚ ਦੱਸੇ ਗਏ ਲੋਕਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
 

ਉਨ੍ਹਾਂ ਦੱਸਿਆ ਕਿ ਸ਼ਿਵਰਾਮ ਪਾਟਿਲ ਅਤੇ ਉਸ ਦੀ ਪਤਨੀ ਦੀਪਿਕਾ ਵਿਰੁੱਧ ਬੱਚੀ ਬੱਚੀ ਦੀ ਹੱਤਿਆ ਦਾ ਕੇਸ ਵੀ ਦਰਜ ਕੀਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਸੁਸਾਈਡ ਨੋਟ 'ਚ ਸ਼ਾਮਲ ਦੋ ਲੋਕਾਂ ਮਨੋਹਰ ਪਾਟਿਲ (39) ਅਤੇ ਵੈਭਵ ਪਾਟਿਲ (29) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Couple commits suicide after killing daughter in Maharashtra