ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ 'ਚ ਅਜੇ ਕੋਰੋਨਾ ਦਾ 'ਧਮਾਕਾ' ਨਹੀਂ, ਪਰ ਖ਼ਤਰਾ ਬਰਕਰਾਰ: WHO ਮਾਹਰ

ਵਿਸ਼ਵ ਸਿਹਤ ਸੰਗਠਨ ਦੇ ਇੱਕ ਵੱਡੇ ਮਾਹਰ ਨੇ ਕਿਹਾ ਹੈ ਕਿ ਭਾਰਤ ਵਿੱਚ ਹਾਲੇ ਤੱਕ ਕੋਰੋਨਾ ਧਮਾਕਾ ਨਹੀਂ ਹੋਇਆ ਹੈ, ਪਰ ਇਸ ਦੇ ਹੋਣ ਦਾ ਖ਼ਤਰਾ ਬਰਕਰਾਰ ਹੈ। ਮਾਰਚ ਵਿੱਚ ਲਾਗੂ ਕੀਤੇ ਲੌਕਡਾਊਨ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਜਿਹੇ ਚ ਕੋਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਸਕਦੀ ਹੈ।

 

WHO ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਮਾਈਕਲ ਰਿਆਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਵਿੱਚ ਦੁਗਣੀ ਦਰ ਲਗਭਗ 3 ਹਫ਼ਤਿਆਂ ਦੀ ਹੈ। ਉਨ੍ਹਾਂ ਕਿਹਾ ਕਿ  ਇਸ ਲਈ ਮਹਾਂਮਾਰੀ ਦੀ ਦਿਸ਼ਾ ਅਜੇ ਤੱਕ ਖ਼ਦਸ਼ਾਜਨਕ ਨਹੀਂ ਹੈ, ਪਰ ਇਹ ਵੱਧ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ ਮਹਾਂਮਾਰੀ ਦਾ ਅਸਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖਰਾ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਥਿਤੀ ਵੱਖਰੀ ਹੈ।

 

ਰਿਆਨ ਨੇ ਜੇਨੇਵਾ ਵਿੱਚ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸਿਰਫ ਭਾਰਤ ਹੀ ਨਹੀਂ ਬਲਕਿ ਬੰਗਲਾਦੇਸ਼ ਅਤੇ ਪਾਕਿਸਤਾਨ ਸਮੇਤ ਜ਼ਿਆਦਾ ਜਨਸੰਖਿਆ ਵਾਲੇ ਦੂਜੇ ਦੇਸ਼ਾਂ ਵਿੱਚ ਕੋਰੋਨਾ ਦਾ ਧਮਾਕਾ ਨਹੀਂ ਹੋਇਆ ਹੈ ਪਰ ਇਸ ਦਾ ਖ਼ਤਰਾ ਬਣਿਆ ਹੋਇਆ ਹੈ। ਅਤੇ ਮੁੜ ਇਸ ਵਿੱਚ ਕਦੇ ਵੀ ਤੇਜ਼ੀ ਆ ਸਕਦੀ ਹੈ।

 

ਰਿਆਨ ਨੇ ਕਿਹਾ ਕਿ ਭਾਰਤ ਵਿੱਚ ਤਾਲਾਬੰਦੀ ਕਾਰਨ ਲਾਗ ਦੀ ਦਰ ਨੂੰ ਹੌਲੀ ਕਰਨ ਵਿੱਚ ਮਦਦ ਮਿਲੀ, ਪਰ ਲਾਗ ਦੇ ਵੱਧਣ ਦੇ ਜੋਖ਼ਮ ਵਿੱਚ ਵਾਧਾ ਹੋਇਆ ਕਿਉਂਕਿ ਦੇਸ਼ ਖੁੱਲ੍ਹ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਚੁੱਕੇ ਗਏ ਕਦਮਾਂ ਨੇ ਨਿਸ਼ਚਤ ਤੌਰ ਉੱਤੇ ਲਾਗ ਦੇ ਫੈਲਣ ਨੂੰ ਹੌਲੀ ਕਰ ਦਿੱਤਾ ਹੈ, ਪਰੰਤੂ ਰੋਕਾਂ ਨੂੰ ਹਟਾਉਣ ਅਤੇ ਲੋਕਾਂ ਦੇ ਬਾਹਰ ਜਾਣ ਨਾਲ ਬਿਮਾਰੀ ਦੇ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਹੈ।

 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੇ ਮਹੱਤਵਪੂਰਨ ਮੁੱਦੇ ਹਨ। ਇੱਥੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਹਨ ਅਤੇ ਸ਼ਹਿਰਾਂ ਵਿੱਚ ਆਬਾਦੀ ਦੀ ਘਣਤਾ ਬਹੁਤ ਜ਼ਿਆਦਾ ਹੈ। ਮਜ਼ਦੂਰਾਂ ਕੋਲ ਘਰ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ।

 

ਭਾਰਤ ਹੁਣ ਦੁਨੀਆ ਦਾ ਛੇਵਾਂ ਸਭ ਤੋਂ ਵੱਧ ਸੰਕਰਮਿਤ ਦੇਸ਼ ਬਣ ਗਿਆ ਹੈ। ਸ਼ਨਿੱਚਰਵਾਰ ਨੂੰ ਦੇਸ਼ ਵਿੱਚ 9,887 ਕੋਰੋਨਾ ਮਾਮਲੇ ਸਾਹਮਣੇ ਆਏ ਅਤੇ 294 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੁੱਲ 2,36,657 ਲੋਕ ਕੋਰੋਨਾ ਪੀੜਤ ਹਨ ਅਤੇ 6,642 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:COVID 19 not exploded in India but risk remains says WHO expert