ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ਦੇ 75 ਜ਼ਿਲ੍ਹਿਆਂ 'ਚ ਲਾਕਡਾਊਨ

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਅੱਜ ਐਤਵਾਰ ਨੂੰ ਦੇਸ਼ ਦੇ 75 ਜ਼ਿਲ੍ਹਿਆਂ 'ਚ ਲਾਕਡਾਊਨ (ਤਾਲਾਬੰਦੀ) ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 31 ਮਾਰਚ ਤੱਕ ਸਾਰੇ ਯਾਤਰੀ ਰੇਲ ਸੇਵਾਵਾਂ, ਮੈਟਰੋ ਰੇਲ ਸੇਵਾਵਾਂ ਅਤੇ ਕੌਮਾਂਤਰੀ ਬੱਸ ਟਰਾਂਸਪੋਰਟ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
 

75 ਜ਼ਿਲ੍ਹਿਆਂ 'ਚ ਜਿੱਥੇ ਕੋਰੋਨਾ ਵਾਇਰਸ ਦੇ ਕੇਸ ਪਾਏ ਗਏ ਹਨ, ਉਨ੍ਹਾਂ 'ਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ। ਜਿਨ੍ਹਾਂ ਜ਼ਿਲ੍ਹਿਆਂ 'ਚ ਤਾਲਾਬੰਦੀ ਦੀ ਘੋਸ਼ਣਾ ਕੀਤੀ ਗਈ ਹੈ, ਉਨ੍ਹਾਂ 'ਚ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਜਿਹੇ ਸੂਬੇ ਸ਼ਾਮਲ ਹਨ।
 

ਕੈਬਨਿਟ ਸਕੱਤਰ ਅਤੇ ਪ੍ਰਧਾਨ ਮੰਤਰੀ ਦੇ ਮੱਖ ਸਕੱਤਰਾਂ ਦੀ ਸੂਬਿਆਂ ਦੇ ਸਕੱਤਰਾਂ ਨਾਲ ਐਤਵਾਰ ਸਵੇਰੇ ਹੋਈ ਉੱਚ ਪੱਧਰੀ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ 'ਚ ਇਸ ਗੱਲ 'ਤੇ ਸਹਿਮਤੀ ਬਣੀ ਹੈ ਕਿ ਕੋਰੋਨਾ ਦੇ ਵੱਧ ਰਹੇ ਅਸਰ ਦੇ ਮੱਦੇਨਜ਼ਰ ਪਾਬੰਦੀਆਂ ਨੂੰ ਵਧਾਉਣਾ ਜ਼ਰੂਰੀ ਹੈ। ਜਿਨ੍ਹਾਂ 75 ਜ਼ਿਲ੍ਹਿਆਂ ਦੇ ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਉਨ੍ਹਾਂ 'ਚ ਸਬੰਧਤ ਸੂਬਾ ਸਰਕਾਰਾਂ ਆਦੇਸ਼ ਜਾਰੀ ਕਰਕੇ ਯਕੀਨੀ ਬਣਾਉਣਗੀਆਂ ਕਿ ਇਨ੍ਹਾਂ ਜ਼ਿਲ੍ਹਿਆਂ 'ਚ ਜ਼ਰੂਰੀ ਸੇਵਾਵਾਂ ਛੱਡ ਕੇ ਹੋਰ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ।
 

 

ਸਰਕਾਰੀ ਪ੍ਰੈੱਸ ਬਿਆਨ ਦੇ ਅਨੁਸਾਰ ਮੀਟਿੰਗ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ 31 ਮਾਰਚ 2020 ਤਕ ਉਪ ਨਗਰ ਰੇਲਵੇ ਸੇਵਾਵਾਂ ਸਮੇਤ ਸਾਰੀਆਂ ਟ੍ਰੇਨਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹਾਲਾਂਕਿ ਮਾਲ ਗੱਡੀਆਂ ਨੂੰ ਇਸ 'ਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ 31 ਮਾਰਚ ਤਕ ਸਾਰੀਆਂ ਮੈਟਰੋ ਸੇਵਾਵਾਂ ਨੂੰ ਰੱਦ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰਾਂ ਨੂੰ ਉਨ੍ਹਾਂ 75 ਜ਼ਿਲ੍ਹਿਆਂ ਵਿੱਚ ਸਿਰਫ਼ ਜ਼ਰੂਰੀ ਸੇਵਾਵਾਂ ਦੇ ਸੰਚਾਲਨ ਲਈ ਆਦੇਸ਼ ਜਾਰੀ ਕਰਨ ਲਈ ਕਿਹਾ ਗਿਆ ਹੈ, ਜਿੱਥੇ ਕੋਰੋਨਾ-19 ਦੇ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ ਜਾਂ ਜਿੱਥੇ ਇਸ ਨਾਲ ਲੋਕਾਂ ਦੀਆਂ ਮੌਤਾਂ ਹੋਈਆਂ ਹਨ।
 

ਮੀਟਿੰਗ 'ਚ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਸੂਬਾ ਸਰਕਾਰਾਂ ਨੂੰ 75 ਜ਼ਿਲ੍ਹਿਆਂ ਵਿੱਚ ਸਿਰਫ਼ ਜ਼ਰੂਰੀ ਸੇਵਾਵਾਂ ਦੇ ਸੰਚਾਲਨ ਦੇ ਸਬੰਧ 'ਚ ਢੁੱਕਵੇਂ ਆਦੇਸ਼ ਜਾਰੀ ਕਰਨ ਦਾ ਸੁਝਾਅ ਦਿੱਤਾ ਗਿਆ ਹੈ, ਜਿੱਥੇ ਕੋਵਿਡ-19 ਦੇ ਪੁਸ਼ਟੀ ਕੇਸ ਸਾਹਮਣੇ ਆਏ ਹਨ। ਸੂਬਾ ਸਰਕਾਰਾਂ ਸਮੀਖਿਆ ਤੋਂ ਬਾਅਦ ਵੀ ਇਸ ਸੂਚੀ ਨੂੰ ਵਧਾ ਸਕਦੀਆਂ ਹਨ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸਾਰੀਆਂ ਯਾਤਰੀ ਆਵਾਜਾਈ ਸੇਵਾਵਾਂ 31 ਮਾਰਚ 2020 ਤੱਕ ਮੁਅੱਤਲ ਰਹਿਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:COVID19 Lockdown in 75 districts affected by Coronavirus All trains stopped till March 31st no metro rail to operate