ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਸ਼ਹਿਰ ’ਚ ਕਰਫਿਊ ਲਗਾਇਆ

ਜੰਮੂ ਸ਼ਹਿਰ ’ਚ ਕਰਫਿਊ ਲਗਾਇਆ

ਜੰਮੂ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਵੱਲੋਂ ਸ਼ੁੱਕਰਵਾਰ ਨੂੰ ਜੰਮੂ ਸ਼ਹਿਰ ਵਿਚ ਕਰਫਿਊ ਲਗਾ ਦਿੱਤਾ ਗਿਆ।  ਬੀਤੇ ਕੱਲ੍ਹ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ 40 ਸੀਆਰਪੀਐਫ ਦੇ ਜਵਾਨ ਸ਼ਹੀਦ ਹੋਣ ਤੋਂ ਬਾਅਦ ਸ਼ਹਿਰ ਵਿਚ ਰੋਸ ਮੁਜ਼ਾਹਰਿਆਂ ਦੌਰਾਨ ਸੰਭਾਵੀ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।

 

ਫੌਜ ਦੇ ਅਧਿਕਾਰੀਆਂ ਨੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਲਾਅ ਐਂਡ ਅਰਡਰ ਨੂੰ ਬਣਾਈ ਰੱਖਣ ਲਈ ਅਤੇ ਫਲੈਗ ਮਾਰਚ ਕਰਨ ਲਈ ਮਦਦ ਕਰੇ।

 

ਜੰਮੂ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇ ਨਜ਼ਰ ਕਰਫਿਊ ਲਗਾਇਆ ਗਿਆ ਹੈ।  ਜੰਮੂ ਵਿਚ ਰੋਸ ਮੁਜ਼ਾਹਰਿਆਂ ਦੌਰਾਨ ਸਾੜਫੂਕ ਕੀਤੇ ਜਾਣ ਦਾ ਡਰ ਹੈ, ਜਿਸ ’ਚ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਅਤੇ ਕਿਸੇ ਦਾ ਜਾਨੀ ਨੁਕਸਾਨ ਵੀ ਹੋ ਸਕਦਾ ਹੈ।  ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਜੰਮੂ ਦੇ ਖੇਤਰ ਵਿਚ ਕਰਫਿਊ ਲਗਾਇਆ ਗਿਆ ਹੈ।

 

ਜੰਮੂ ਸ਼ਹਿਰ ’ਚ ਕਰਫਿਊ ਲਗਾਏ ਜਾਣ ਤੋਂ ਬਾਅਦ ਇਸ ਦਾ ਸਪੀਕਰਾਂ ਰਾਹੀਂ ਐਲਾਨ ਕੀਤਾ ਗਿਆ, ਪ੍ਰੰਤੂ ਪ੍ਰਦਰਸ਼ਨਕਾਰੀ ਦੇ ਖਿੰਡਣ ਤੋਂ ਇਨਕਾਰ ਕਰ ਦਿੱਤਾ।  ਜੰਮੂ ਸ਼ਹਿਰ ਦੀਆਂ ਸੜਕਾਂ ਉਤੇ ਆਵਾਜਾਈ ਬੰਦ ਰਹੀ ਅਤੇ ਸ਼ਹਿਰ ਤੇ ਮਾਰਕੀਟ ਵੀ ਪੂਰੀ ਤਰ੍ਹਾਂ ਬੰਦ ਰਹੀ।

 

ਜੰਮੂ ਸ਼ਹਿਰ ’ਚ ਵੱਖ ਵੱਖ ਥਾਵਾਂ ਉਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Curfew clamped in entire Jammu City