ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ 'ਚ ਹਰੇਕ ਪਰਿਵਾਰ ਨੂੰ ਦਿੱਤੇ ਜਾਣ 7500 ਰੁਪਏ : ਸੋਨੀਆ ਗਾਂਧੀ

ਦੇਸ਼ 'ਚ ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਵੀਡਿਓ ਕਾਨਫ਼ਰੰਸਿੰਗ ਰਾਹੀਂ ਵੀਰਵਾਰ ਨੂੰ ਕਾਂਗਰਸ ਦੀ ਸਰਬ ਉੱਚ ਨੀਤੀ ਬਣਾਉਣ ਵਾਲੀ ਸੰਸਥਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਯੂਸੀ) ਦੀ ਬੈਠਕ ਹੋਈ। ਇਸ ਬੈਠਕ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਕੋਰੋਨਾ ਸੰਕਟ ਬਾਰੇ ਮੁੱਖ ਤੌਰ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸੋਨੀਆ ਗਾਂਧੀ ਨੇ ਇੱਕ ਵਾਰ ਫਿਰ ਪੀਪੀਈ ਕਿੱਟ ਦੀ ਘਾਟ ਅਤੇ ਮਾੜੀ ਕੁਆਲਿਟੀ 'ਤੇ ਸਵਾਲ ਚੁੱਕੇ। 
 

ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਯੂਸੀ) ਦੀ ਬੈਠਕ ਵਿੱਚ ਸੋਨੀਆ ਗਾਂਧੀ ਨੇ ਪੀਪੀਈ ਕਿੱਟ ਦੀ ਮਾੜੀ ਗੁਣਵੱਤਾ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਟੈਸਟ ਅਜੇ ਵੀ ਥੋੜੀ ਗਿਣਤੀ 'ਚ ਹੋ ਰਿਹਾ ਹੈ, ਇਹ ਬਹੁਤ ਚਿੰਤਾ ਦਾ ਵਿਸ਼ਾ ਹੈ।
 

ਮੀਟਿੰਗ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਤਿੰਨ ਹਫ਼ਤੇ ਪਹਿਲਾਂ ਹੋਈ ਸਾਡੀ ਮੁਲਾਕਾਤ ਤੋਂ ਬਾਅਦ ਕੋਰੋਨਾ ਵਾਇਰਸ ਮਹਾਂਮਾਰੀ ਬਹੁਤ ਤੇਜ਼ੀ ਨਾਲ ਫੈਲੀ ਹੈ ਅਤੇ ਇਸ ਦਾ ਪ੍ਰਸਾਰ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰ ਅਜੇ ਵੀ ਫਸੇ ਹੋਏ ਹਨ, ਬੇਰੁਜ਼ਗਾਰ ਹਨ ਅਤੇ ਘਰ ਪਰਤਣ ਲਈ ਬੇਤਾਬ ਹਨ। ਉਹ ਸਭ ਤੋਂ ਮੁਸ਼ਕਲ ਪੜਾਅ ਵਿੱਚੋਂ ਲੰਘ ਰਹੇ ਹਨ। ਸੰਕਟ ਦੇ ਇਸ ਦੌਰ ਤੋਂ ਬਚਣ ਲਈ ਉਨ੍ਹਾਂ ਨੂੰ ਭੋਜਨ ਸੁਰੱਖਿਆ ਅਤੇ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।
 

ਕਿਸਾਨਾਂ ਦੇ ਮੁੱਦੇ ਨੂੰ ਚੁੱਕਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਲੌਕਡਾਊਨ ਕਾਰਨ ਕਿਸਾਨਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਮਜ਼ੋਰ ਅ ਅਸਪਸ਼ਟ ਖਰੀਦ ਨੀਤੀਆਂ ਤੋਂ ਇਲਾਵਾ, ਸਪਲਾਈ ਚੇਨ ਵਿੱਚ ਸਮੱਸਿਆਵਾਂ ਕਾਰਨ ਕਿਸਾਨ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਛੇਤੀ ਹੱਲ ਕੀਤਾ ਜਾਣਾ ਚਾਹੀਦਾ ਹੈ। ਅਗਲੇ ਪੜਾਅ 'ਚ ਸਾਉਣੀ ਦੀ ਫਸਲ ਲਈ ਵੀ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾਣ।
 

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਸੋਨੀਆ ਗਾਂਧੀ ਨੇ ਕਿਹਾ ਕਿ ਲੌਕਡਾਊਨ ਦੇ ਪਹਿਲੇ ਪੜਾਅ ਵਿੱਚ 12 ਕਰੋੜ ਲੋਕਾਂ ਦੀਆਂ ਨੌਕਰੀਆਂ ਖਤਮ ਹੋ ਗਈਆਂ। ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਰੁਕਣ ਕਾਰਨ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਸੰਕਟ ਨਾਲ ਨਜਿੱਠਣ ਲਈ ਹਰੇਕ ਪਰਿਵਾਰ ਨੂੰ ਘੱਟੋ-ਘੱਟ 7500 ਰੁਪਏ ਦਿੱਤੇ ਜਾਣੇ ਚਾਹੀਦੇ ਹਨ।
 

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਸੀਡਬਲਿਯੂਸੀ ਦੀ ਬੈਠਕ ਹੋਈ ਸੀ, ਜਿਸ 'ਚ ਕੋਰੋਨਾ ਵਾਇਰਸ ਸੰਕਟ 'ਤੇ ਚਰਚਾ ਕਰਨ ਦੇ ਨਾਲ ਛੋਟੇ ਉਦਯੋਗਾਂ, ਕਿਸਾਨਾਂ, ਮਜ਼ਦੂਰਾਂ ਅਤੇ ਤਨਖਾਹਦਾਰ ਵਰਗ ਲਈ ਸਰਕਾਰ ਤੋਂ ਰਾਹਤ ਦੀ ਮੰਗ ਕੀਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CWC congress working committee meeting on via video conferencing discuss on coronavirus crisis sonia gandhi