ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਿਸ ਹਿਰਾਸਤ 'ਚ ਮੌਤ ਦਾ ਮਾਮਲਾ : ਲੋਕਾਂ ਦਾ ਭਾਰੀ ਇਕੱਠ ਫ਼ਰੀਦਕੋਟ ਧਰਨੇ 'ਚ ਸ਼ਾਮਲ

1 / 2ਪੁਲਿਸ ਹਿਰਾਸਤ 'ਚ ਮੌਤ ਦਾ ਮਾਮਲਾ : ਲੋਕਾਂ ਦਾ ਭਾਰੀ ਇਕੱਠ ਫ਼ਰੀਦਕੋਟ ਧਰਨੇ 'ਚ ਸ਼ਾਮਲ

2 / 2ਪੁਲਿਸ ਹਿਰਾਸਤ 'ਚ ਮੌਤ ਦਾ ਮਾਮਲਾ : ਲੋਕਾਂ ਦਾ ਭਾਰੀ ਇਕੱਠ ਫ਼ਰੀਦਕੋਟ ਧਰਨੇ 'ਚ ਸ਼ਾਮਲ

PreviousNext

ਫ਼ਰੀਦਕੋਟ ਪੁਲਿਸ ਹੀ ਹਿਰਾਸਤ ਵਿੱਚ ਹੋਈ 24 ਸਾਲਾ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਦਿਨੋ ਦਿਨ ਤੂਲ ਫੜਦਾ ਜਾ ਰਿਹਾ ਹੈ। 

 

ਪੀੜਤ ਪਰਿਵਾਰ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਸਮਾਜ ਸੇਵੀ ਅਤੇ ਪਰਿਵਾਰਕ ਮੈਂਬਰ ਮ੍ਰਿਤਕ ਜਸਪਾਲ ਦੀ ਲਾਸ਼ ਲੈਣ ਲਈ ਸੰਘਰਸ਼ ਕਰ ਰਹੀਆਂ ਹਨ।  

ਪੀੜਤ ਪਰਵਾਰਕ ਨੂੰ ਇਨਸਾਫ਼ ਦਿਵਾਉਣ ਲਈ ਅੱਜ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ  ਜਸਪਾਲ ਦੇ ਪਿਤਾ ਅਤੇ ਦਾਦਾ ਜੀ ਨਾਲ ਧਰਨੇ ਉੱਤੇ ਬੈਠੇ ਹੋਏ ਹਨ।

 

ਲੋਕਾਂ ਦਾ ਦੋਸ਼ ਹੈ ਕਿ ਪੁਲਿਸ ਨੇ ਜਸਪਾਲ ਨੂੰ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰ ਦਿੱਤਾ ਹੈ। 

 

ਉਨ੍ਹਾਂ ਕਿਹਾ ਕਿ ਪੁਲਿਸ ਕਤਲ ਕਾਂਡ ਨੂੰ ਖ਼ੁਦਕੁਸ਼ੀ ਕਰਨ ਦਾ ਦਾਅਵਾ ਕਰਕੇ ਘਟਨਾ ਨੂੰ ਕਵਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death in police custody: Massive mass rally involved in dharna of Faridkot