ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਜਰਾਤ ਦੇ ਅਹਿਮਦਾਬਾਦ ’ਚ ਕੋਰੋਨਾ ਪੀੜਤ 85 ਸਾਲਾ ਔਰਤ ਦੀ ਮੌਤ

ਕੋਰੋਨਾ ਵਾਇਰਸ ਨਾਲ ਗ੍ਰਸਤ ਮਰੀਜ਼ਾਂ ਦੀ ਮੌਤ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਗੁਜਰਾਤ ਚ ਬੁੱਧਵਾਰ ਨੂੰ ਕੋਰੋਨਾ ਦੀ ਲਾਗ ਤੋਂ ਬਾਅਦ ਦੂਸਰੀ ਮੌਤ ਦੀ ਪੁਸ਼ਟੀ ਹੋਈ ਹੈ। ਗੁਜਰਾਤ ਦੇ ਸਿਹਤ ਵਿਭਾਗ ਨੇ ਕਿਹਾ ਹੈ ਕਿ ਇੱਕ 85 ਸਾਲਾ ਔਰਤ ਦੀ ਬੁੱਧਵਾਰ ਨੂੰ ਮੌਤ ਹੋ ਗਈ ਜੋ ਕੋਰੋਨਾ ਵਾਇਰਸ ਨਾਲ ਪੀੜਤ ਸੀ।

 

ਸਿਹਤ ਵਿਭਾਗ ਨੇ ਕਿਹਾ ਹੈ ਕਿ ਉਕਤ ਔਰਤ ਹਾਲ ਹੀ ਵਿੱਚ ਸਾਊਦੀ ਅਰਬ ਦੀ ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੀ ਸੀ, ਜਿਸ ਤੋਂ ਬਾਅਦ ਉਸਨੂੰ ਕੋਵਿਡ -19 ਦੇ ਲੱਛਣ ਦਿਖਣ ਤੋਂ ਬਾਅਦ ਅਹਿਮਦਾਬਾਦ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਿਹਤ ਵਿਭਾਗ ਨੇ ਕਿਹਾ ਹੈ ਕਿ ਔਰਤ ਨੂੰ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਸਨ।

 

ਦੱਸ ਦੇਈਏ ਕਿ ਇਸ ਮੌਤ ਦੇ ਨਾਲ ਹੀ ਗੁਜਰਾਤ ਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਹੁਣ ਵਧ ਕੇ ਦੋ ਹੋ ਗਈ ਹੈ। ਇਸ ਤੋਂ ਪਹਿਲਾਂ ਸੂਰਤ ਚ ਕੋਰੋਨਾ ਵਾਇਰਸ ਨਾਲ ਪੀੜਤ ਇਕ 67 ਸਾਲਾ ਵਿਅਕਤੀ ਦੀ ਐਤਵਾਰ (22 ਮਾਰਚ) ਨੂੰ ਮੌਤ ਹੋ ਗਈ ਸੀ। ਸੂਬੇ ਚ ਕੋਰੋਨਾ ਵਾਇਰਸ ਕਾਰਨ ਇਹ ਪਹਿਲੀ ਮੌਤ ਸੀ। ਉਕਤ ਵਿਅਕਤੀ ਨੂੰ ਇਥੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰੀਆਂ ਮੁਤਾਬਕ ਉਕਤ ਵਿਅਕਤੀ ਨੇ ਦਿੱਲੀ ਅਤੇ ਜੈਪੁਰ ਦੀ ਯਾਤਰਾ ਕੀਤੀ ਸੀ।

 

ਅਧਿਕਾਰੀਆਂ ਨੇ ਅੱਗੇ ਦੱਸਿਆ ਸੀ ਕਿ ਵਿਅਕਤੀ ਨੂੰ ਕਿਡਨੀ ਅਤੇ ਦਮਾ ਨਾਲ ਜੁੜੀਆਂ ਕਈ ਸਮੱਸਿਆਵਾਂ ਨਾਲ 17 ਮਾਰਚ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦਾ ਵਿਦੇਸ਼ ਜਾਣ ਦਾ ਕੋਈ ਇਤਿਹਾਸ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ 21 ਮਾਰਚ ਨੂੰ ਉਸ ਵਿਅਕਤੀ ਦੀ ਕੋਰੋਨਾ ਵਾਇਰਸ ਟੈਸਟ ਦੀ ਰਿਪੋਰਟ ਪਾਜ਼ਿਟਿਵ ਆਈ ਸੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death of 85-year-old corona victim in Ahmedabad