ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Atlas ਕੰਪਨੀ ਦੇ ਮਾਲਕ ਦੀ ਪਤਨੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਸੁਸਾਈਡ ਨੋਟ ਮਿਲਿਆ

ਐਟਲਸ ਸਾਈਕਲ ਕੰਪਨੀ ਦੇ ਮਾਲਕ ਸੰਜੇ ਕਪੂਰ ਦੀ ਪਤਨੀ ਨਤਾਸ਼ਾ ਕਪੂਰ (57) ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮੁਲੀ ਜਾਂਚ ਵਿੱਚ ਪੁਲਿਸ ਨੂੰ ਖ਼ੁਦਕੁਸ਼ੀ ਕਰਨ ਦਾ ਸ਼ੱਕ ਹੈ।

 

ਨਤਾਸ਼ਾ ਦੀ ਲਾਸ਼ ਮੰਗਲਵਾਰ ਨੂੰ ਦਿੱਲੀ ਦੇ ਡਾ: ਏਪੀਜੇ ਅਬਦੁੱਲ ਕਲਾਮ ਰੋਡ ‘ਤੇ ਉਸ ਦੇ ਘਰ ਦੇ ਕਮਰੇ ਵਿੱਚੋਂ ਮਿਲੀ। ਪਰ ਦਰਵਾਜ਼ਾ ਖੁੱਲ੍ਹਿਆ ਹੋਣ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ ਦਾ ਮਾਮਲਾ ਵੀ ਹੋ ਸਕਦਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 

 

 

 

ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਮੰਗਲਵਾਰ ਦੁਪਹਿਰ ਕਰੀਬ 2.30 ਵਜੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਨਤਾਸ਼ਾ ਕਪੂਰ ਨੇ ਆਪਣੇ ਸੁਸਾਈਡ ਨੋਟ ਵਿੱਚ ਪਰਿਵਾਰ ਨੂੰ ਆਪਣੀ ਦੇਖਭਾਲ ਕਰਨ ਲਈ ਕਿਹਾ ਹੈ। ਉਸ ਨੇ ਕਿਹਾ ਕਿ ਉਸ ਦੀ ਲੜਕੀ ਅਤੇ ਬੇਟਾ ਘਰ ਵਿੱਚ ਸਨ ਜਦੋਂ ਉਸ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕੀਤੀ। 

 

ਕਪੂਰ ਦਾ ਪਤੀ ਸਾਈਕਲ ਬਣਾਉਣ ਵਾਲੀ ਇਕ ਵੱਡੀ ਕੰਪਨੀ ਵਿੱਚ ਸੰਯੁਕਤ ਮੀਤ ਪ੍ਰਧਾਨ ਹੈ। ਘਟਨਾ ਦੇ ਸਮੇਂ ਉਹ ਘਰ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Death of Atlas Company owner in suspicious condition suicide note recovered