ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਵੱਲੋਂ ਕੇਸ ਦਰਜ

ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਵੱਲੋਂ ਕੇਸ ਦਰਜ

ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ’ਚ ਦੋ ਅਜਿਹੇ ਈ–ਮੇਲ ਸੁਨੇਹੇ ਪੁੱਜੇ ਹਨ, ਜਿਨ੍ਹਾਂ ਵਿੱਚ ਸ੍ਰੀ ਕੇਜਰੀਵਾਲ ਨੂੰ ਕਥਿਤ ਤੌਰ ਉੱਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਸੁਨੇਹੇ ਕਿਸ ਨੇ ਭੇਜੇ ਹਨ, ਇਹ ਹਾਲੇ ਪਤਾ ਨਹੀਂ ਲੱਗ ਸਕਿਆ।

 

 

ਦਿੱਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਹੁਣ ਦੋਸ਼ੀ ਦੀ ਸ਼ਨਾਖ਼ਤ ਕਰਨ ਦੇ ਜਤਨ ਜਾਰੀ ਹਨ।

 

 

ਪੁਲਿਸ ਮੁਤਾਬਕ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਈਮੇਲ ਆਈਡੀ ਉੱਤੇ ਬੀਤੀ 25 ਜੁਲਾਈ ਨੂੰ ਪਹਿਲੀ ਧਮਕੀ ਮਿਲੀ ਸੀ ਤੇ ਦੂਜੀ ਧਮਕੀ 30 ਜੁਲਾਈ ਨੂੰ ਮਿਲੀ।

 

 

ਪੁਲਿਸ ਦੇ ਸਪੈਸ਼ਲ ਸੈੱਲ ਦੇ ਸਾਈਬਰ ਸੈੱਲ ਨਾਲ ਸਬੰਧਤ ਮਾਮਲਿਆਂ ਦੇ ਡਿਪਟੀ ਕਮਿਸ਼ਨਰ (DCP) ਅਨਯੇਸ਼ ਰਾਏ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਹ ਸ਼ਿਕਾਇਤ ਦਾਇਰ ਕੀਤੀ ਗਈ ਹੈ ਕਿ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

 

 

ਇਸ ਸਬੰਧੀ ਧਾਰਾ 506 ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।

 

 

ਦੋਵੇਂ ਈ–ਮੇਲ ਸੁਨੇਹੇ ਵੱਖੋ–ਵੱਖਰੇ ਈਮੇਲ ਆਈਡੀਜ਼ ਤੋਂ ਪੁੱਜੇ ਹਨ। ਸਰਵਿਸ ਪ੍ਰੋਵਾਈਡਰ ਕੰਪਨੀ ਤੱਕ ਪਹੁੰਚ ਕਰ ਕੇ ਇਨ੍ਹਾਂ ਨੂੰ ਭੇਜਣ ਵਾਲਿਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।

 

 

ਇਸ ਸਬੰਧੀ ਨੌਰਥ ਐਵੇਨਿਊ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death threat to Kejriwal Delhi Police files case