ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਅਸੀਂ ਕਿਸੇ ਨੂੰ ਪ੍ਰੇਸ਼ਾਨ ਨਹੀਂ ਕਰਦੇ, ਪ੍ਰੰਤੂ ਜੇਕਰ ਕੋਈ ਸਾਨੂੰ ਪ੍ਰੇਸ਼ਾਨ ਕਰਦਾ ਹੈ, ਤਾਂ ਅਸੀਂ ਉਸ ਨੂੰ ਸ਼ਾਂਤੀ ਨਾਲ ਨਹੀਂ ਬੈਠਣ ਦੇਵਾਂਗੇ। ਰੱਖਿਆ ਮੰਤਰੀ ਨੇ ਕੋਲਲਮ ਵਿਚ ਕਿਹਾ ਕਿ ਗੁਆਂਢੀ ਦੇਸ਼ ਦੇ ਅੱਤਵਾਦੀ ਕਛ ਤੋਂ ਕੇਰਲ ਤੱਕ ਫੈਲੀ ਤਟਰੇਖਾ ਉਤੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ।
ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਆਪਣੇ ਜਵਾਨਾਂ ਦੇ ਬਲੀਦਾਨ ਨੂੰ ਯਾਦ ਨਹੀਂ ਰੱਖਦਾ, ਉਸਦਾ ਦੁਨੀਆਂ ਵਿਚ ਕਿਤੇ ਸਨਮਾਨ ਨਹੀਂ ਹੁੰਦਾ। ਉਥੇ, ਉਨ੍ਹਾਂ ਕਿਹਾ ਕਿ ਅਸੀਂ ਤੱਟੀ ਤੇ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹਾਂ।
ਇਸ ਤੋਂ ਪਹਿਲਾਂ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਪਾਕਿਸਤਾਨ ਅੱਤਵਾਦੀਆਂ ਦੀ ਮਦਦ ਨਾਲ ਭਾਰਤ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ, ਪ੍ਰੰਤੂ ਭਾਰਤ ਨੇ ਕਦੇ ਉਸਦੀ ਸੰਪ੍ਰਭੁਤਾਂ ਨੂੰ ਚੁਣੌਤੀ ਨਹੀਂ ਦਿੱਤੀ।