ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕੀ ਰੱਖਿਆ ਮੰਤਰੀ ਨੇ ਕਸ਼ਮੀਰ ਬਾਰੇ ਰਾਜਨਾਥ ਸਿੰਘ ਨਾਲ ਕੀਤੀ ਗੱਲਬਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਸਮੇਂ ਦੌਰਾਨ ਰਾਜਨਾਥ ਨੇ ਮਾਰਕ ਐਸਪਰ ਨੂੰ ਅਮਰੀਕੀ ਰੱਖਿਆ ਮੰਤਰੀ ਵਜੋਂ ਨਿਯੁਕਤ ਹੋਣ ਲਈ ਵਧਾਈ ਵੀ ਦਿੱਤੀ।

 

ਅਮਰੀਕੀ ਰੱਖਿਆ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਹਾਲ ਹੀ ਚ ਹੋਏ ਘਟਨਾਕ੍ਰਮ ਲਈ ਭਾਰਤ ਦੀ ਕਾਰਵਾਈ ਨੂੰ ਲੈ ਕੇ ਨਵੀਂ ਦਿੱਲੀ ਦੀ ਸ਼ਲਾਘਾ ਕੀਤੀ।

 

ਮਾਰਕ ਐਸਪਰ ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਸਾਨੂੰ ਉਮੀਦ ਹੈ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਕਿਸੇ ਵੀ ਮੁੱਦੇ ਦਾ ਦੋ-ਪੱਖੀ ਢੰਗ ਨਾਲ ਹੱਲ ਕਰ ਲਿਆ ਜਾਵੇਗਾ।

 

ਦੂਜੇ ਪਾਸੇ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਮੰਤਰੀ ਨਾਲ ਸਰਹੱਦ ਪਾਰ ਅੱਤਵਾਦ ਅਤੇ ਖੇਤਰ ਵਿਚ ਅਮਨ ਅਤੇ ਸਥਿਰਤਾ ਲਈ ਭਾਰਤੀ ਯਤਨਾਂ ਚ ਅਮਰੀਕਾ ਤੋਂ ਮਿਲ ਰਹੀ ਮਦਦ ਬਾਰੇ ਗੱਲਬਾਤ ਕੀਤੀ।

 

ਰਾਜਨਾਥ ਨੇ ਕਿਹਾ ਕਿ ਧਾਰਾ 370 ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਇਸਦਾ ਖਾਤਮਾ ਕਰਨ ਦਾ ਉਦੇਸ਼ ਜੰਮੂ-ਕਸ਼ਮੀਰ ਦੇ ਲੋਕਾਂ ਵਿਚ ਆਰਥਿਕ ਵਿਕਾਸ, ਲੋਕਤੰਤਰ ਅਤੇ ਖੁਸ਼ਹਾਲੀ ਲਿਆਉਣਾ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Defence Minister Rajnath Singh talks with US Defence Secretary Mark Esper