ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ `ਚ 10 ਸਾਲ ਪੁਰਾਣੇ 40 ਲੱਖ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ

1 / 2ਦਿੱਲੀ `ਚ 10 ਸਾਲ ਪੁਰਾਣੇ 40 ਲੱਖ ਵਾਹਨਾਂ ਦਾ ਰਜਿਸਟ੍ਰੇਸ਼ਨ ਰੱਦ

2 / 2ਦਿੱਲੀ `ਚ 10 ਸਾਲ ਪੁਰਾਣੇ 40 ਲੱਖ ਵਾਹਨਾਂ ਦਾ ਰਜਿਸਟ੍ਰੇਸ਼ਨ ਰੱਦ

PreviousNext

ਦਿੱਲੀ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਟਰਾਂਸਪੋਰਟ ਵਿਭਾਗ ਨੇ ਦਿੱਲੀ ਦੇ 40 ਲੱਖ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤਾ ਜਿਨ੍ਹਾਂ ਚ 15 ਸਾਲ ਤੋਂ ਜ਼ਿਆਦਾ ਪੁਰਾਣੇ ਪੈਟਰੋਲ ਤੇ 10 ਸਾਲ ਤੋਂ ਜ਼ਿਆਦਾ ਪੁਰਾਣੇ ਡੀਜ਼ਲ ਵਾਹਨ ਹਨ। ਕੌਮੀ ਰਾਜਧਾਨੀ `ਚ ਕੁੱਲ 1.10 ਕਰੋੜ ਵਾਹਨ ਰਜਿਸਟਰ ਹਨ।

 

ਸੋਮਵਾਰ ਨੂੰ ਸੁਪਰੀਮ ਕੋਰਟ ਨੇ ਇਸ ਗੱਲ ਤੇ ਨਾਰਾਜ਼ਗੀ ਪ੍ਰਗਟਾਈ ਸੀ ਕਿ ਦਿੱਲੀ `ਚ ਇੰਨੇ ਜ਼ਿਆਦਾ ਪੁਰਾਣੇ ਵਾਹਨਾਂ ਦੇ ਚੱਲਣ `ਤੇ ਪਾਬੰਦੀ ਲਗਾਉਣ ਦੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੇ ਸੁਪਰੀਮ ਕੋਰਟ ਦੇ 2015 ਦੇ ਹੁਕਮਾਂ `ਤੇ ਹਾਲੇ ਤਕ ਅਮਲ ਨਹੀਂ ਕੀਤਾ ਗਿਆ ਹੈ।

 

ਦਿੱਲੀ ਸਰਕਾਰ ਵੱਲੋਂ ਪੇਸ਼ ਵਕੀਲ ਨੇ ਸੁਪਰੀਮ ਕੋਰਟ ਚ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ 7 ਅਪ੍ਰੈਲ, 2015 ਨੂੰ ਜਾਰੀ ਕੀਤੇ ਆਪਣੇ ਹੁਕਮਾਂ `ਚ ਦਿੱਲੀ-ਐੱਨ.ਸੀ.ਆਰ. `ਚ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਤੇ 10 ਸਾਲ ਪੁਰਾਣੇ ਡੀਜਲ ਵਾਹਨਾਂ ਦੇ ਚੱਲਣ `ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਸਨ।

 

ਬੈਂਚ ਨੇ ਕਿਹਾ, ਸਾਢੇ ਤਿੰਨ ਸਾਲ ਲੰਘ ਗਏ ਪਰ ਅਜਿਹਾ ਲੱਗਦਾ ਹੈ ਕਿ ਅਥਾਰਟੀ ਦੇ ਹੁਕਮਾਂ ਤੇ ਇਸ ਅਦਾਲਤ ਵੱਲੋਂ ਉਨ੍ਹਾਂ ਦੀ ਪੁਸ਼ਟੀ ਮਗਰੋਂ ਵੀ ਅਮਲ ਨਹੀਂ ਹੋ ਰਿਹਾ ਹੈ। ਦਿੱਲੀ ਸਰਕਾਰ ਦੇ ਵਕੀਲ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਕਲਾਇੰਟ ਨੂੰ ਤੁਰੰਤ ਕਾਰਵਾਈ ਕਰਨ ਦੀ ਸਲਾਹ ਦੇਵੇ।`

 

ਦਿੱਲੀ ਸਰਕਾਰ ਦੀ ਅਗਵਾਈ ਕਰ ਰਹੇ ਐਡਵੋਕੇਟ ਵਸੀਮ ਕਾਦਰੀ ਨੇ ਬੈਂਚ ਨੂੰ ਕਿਹਾ ਕਿ ਅਜਿਹੇ ਵਾਹਨਾਂ ਨੂੰ ਦਿੱਲੀ ਦੀਆਂ ਸੜਕਾਂ `ਤੇ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਧੀਕ ਸਾਲਿਸੀਟਰ ਜਨਰਲ ਏ.ਐੱਨ.ਐੱਸ. ਨਾਡਕਰਣੀ ਨੇ ਬੈਂਚ ਨੂੰ ਦੱਸਿਆ ਕਿ ਅਦਾਲਤ ਦੇ 29 ਅਕਤੂਬਰ ਦੇ ਹੁਕਮਾਂ ਮੁਤਾਬਕ ਪ੍ਰਦੂਸ਼ਣ ਬਾਰੇ ਸ਼ਿਕਾਇਤ ਦਰਜ ਕਰਵਾਉਣ ਲਈ ਟਵਿਟਰ ਤੇ ਫੇਸਬੁੱਕ `ਤੇ ਨਾਗਰਿਕਾਂ ਦੀ ਸੁਵਿਧਾ ਲਈ ਅਕਾਊਂਟ ਖੋਲ੍ਹ ਦਿੱਤੇ ਗਏ ਹਨ।

 

ਉਨ੍ਹਾਂ ਕਿਹਾ ਕਿ ਬੁੱਧਵਾਰ ਤੱਕ ਇਸ ਅਕਾਊਂਟ `ਤੇ 18 ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਬੋਰਡ ਨੇ ਆਪਣੀ ਵੈੱਬਸਾਈਟ ਦਾ ਲਿੰਕ ਵੀ ਦਿੱਤਾ ਹੈ ਜਿਥੇ ਦਿੱਲੀ-ਐੱਨ.ਸੀ.ਆਰ. `ਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜਲ ਵਾਹਨਾਂ ਦੀ ਸੂਚੀ ਦੇਖੀ ਜਾ ਸਕਦੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi 10 years old to 40 million vehicles registration canceled