ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

AAP ਵਿਧਾਇਕ ਮਨੋਜ ਕੁਮਾਰ ਨੇ ਤਿੰਨ ਮਹੀਨਿਆਂ ਦੀ ਜੇਲ੍ਹ

ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਉਸ 'ਤੇ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਹਾਲਾਂਕਿ, ਉਨ੍ਹਾਂ ਨੂੰ ਤੁਰੰਤ ਜ਼ਮਾਨਤ ਮਿਲ ਗਈ।  

 

ਮਨੋਜ ਕੁਮਾਰ ਨੂੰ 2013 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੂਰਬੀ ਦਿੱਲੀ ਦੇ ਕਲਿਆਣ ਪੁਰੀ ਇਲਾਕੇ ਵਿੱਚ ਬਣੇ ਇੱਕ ਪੋਲਿੰਗ ਸਟੇਸ਼ਨ 'ਤੇ ਚੋਣ ਪ੍ਰਕਿਰਿਆ ਰੋਕਣ ਲਈ ਦੋਸ਼ੀ ਠਹਿਰਾਇਆ ਗਿਆ ਸੀ।

 

 

ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਸਮਰ ਵਿਸ਼ਾਲ ਨੇ ਕੁਮਾਰ ਨੂੰ ਲੋਕ ਸੇਵਕ ਨੂੰ ਜਨਤਕ ਡਿਊਟੀ ਦੇ ਨਿਪਟਾਰੇ ਵਿੱਚ ਰੁਕਾਵਟ ਪਾਉਣ ਅਤੇ ਪੋਲਿੰਗ ਬੂਥ ਨੇੜੇ ਵਿਗਾੜ ਫੈਲਾਉਣ ਦਾ ਦੋਸ਼ੀ ਠਹਿਰਾਇਆ ਗਿਆ। ਅਦਾਲਤ ਨੇ 4 ਜੂਨ ਨੂੰ ਆਪਣੇ ਇੱਕ ਫ਼ੈਸਲੇ ਵਿੱਚ ਮਨੋਜ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।


ਪੂਰਬੀ ਦਿੱਲੀ ਦੇ ਇਕ ਐਮ.ਸੀ.ਡੀ. ਸਕੂਲ ਵਿੱਚ ਵੋਟਿੰਗ ਦੌਰਾਨ 50 ਤੋਂ ਵੱਧ ਕਾਰਕੁਨਾਂ ਨਾਲ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਮਨੋਜ ਕੁਮਾਰ ਨੂੰ ਦੋਸ਼ੀ ਪਾਇਆ ਗਿਆ। 

 

ਅਦਾਲਤ ਨੇ ਮੰਨਿਆ ਕਿ ਵਿਧਾਇਕ ਦੇ ਇਸ ਕਦਮ ਨੇ ਆਮ ਵੋਟਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਈਸਟ ਦਿੱਲੀ ਦੇ ਕੋਂਡਲੀ ਤੋਂ ਵਿਧਾਇਕ ਕੁਮਾਰ ਨੇ ਪਹਿਲਾਂ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ ਪਰ ਇਸ ਵੇਲੇ ਉਸ ਨੇ ਅਦਾਲਤ ਦੇ ਹੁਕਮ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

 


                                    
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi AAP MLA Manoj Kumar sentence to 3 month jail for obstructing election process