ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਵਿਧਾਨ ਸਭਾ ਚੋਣਾਂ 2020: ਕੀ ਅਰਵਿੰਦ ਕੇਜਰੀਵਾਲ ਕਰਨਗੇ ਵਾਪਸੀ? 2015 'ਚ ਮਿਲੀਆਂ ਸਨ 67 ਸੀਟਾਂ 

ਦਿੱਲੀ ਵਿਧਾਨ ਸਭਾ ਚੋਣਾਂ 2020 (Delhi Assembly Election 2020) ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਭਾਰਤ ਦੇ ਚੋਣ ਕਮਿਸ਼ਨ  (Election Commission of India) ਨੇ ਦੁਪਹਿਰ ਸਾਢੇ 3 ਵਜੇ ਇਸ ਦਾ ਐਲਾਨ ਕੀਤਾ। 
 

ਦਿੱਲੀ ਵਿੱਚ 8 ਫਰਵਰੀ ਨੂੰ ਇਕ ਗੇੜ ਵਿੱਚ ਚੋਣਾਂ ਹੋਣਗੀਆਂ ਅਤੇ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਅੱਜ ਦਿੱਲੀ ਵਿੱਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੈ ਕਿ ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਅਰਵਿੰਦ ਕੇਜਰੀਵਾਲ ਦਿੱਲੀ ਦੀ ਗੱਦੀ ਉੱਤੇ ਵਾਪਸੀ ਸਕਣਗੇ।

 

ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 54.3 ਫ਼ੀਸਦੀ ਵੋਟਾਂ ਨਾਲ ਰਿਕਾਰਡ 67 ਸੀਟਾਂ ਜਿੱਤੀਆਂ ਸਨ। ‘ਆਪ’ ਵਿੱਚ 24.8 ਪ੍ਰਤੀਸ਼ਤ ਵੋਟਾਂ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਭਾਜਪਾ 32.3 ਪ੍ਰਤੀਸ਼ਤ ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ ਸੀ।
 

2013 ਦੇ ਮੁਕਾਬਲੇ, ਭਾਜਪਾ ਦੀਆਂ ਵੋਟਾਂ ਵਿੱਚ ਸਿਰਫ 0.8 ਪ੍ਰਤੀਸ਼ਤ ਦੀ ਕਮੀ ਆਈ ਹੈ, ਪਰ 29 ਸੀਟਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ। ਹਾਲਾਂਕਿ ਵੋਟਾਂ ਦੀ ਫੀਸਦੀ 32.3 ਰਿਹਾ ਸੀ। ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਉਹ 9.7 ਪ੍ਰਤੀਸ਼ਤ ਵੋਟਾਂ ਨਾਲ ਤੀਜੇ ਨੰਬਰ 'ਤੇ ਰਹੀ ਸੀ। ਹਾਲਾਂਕਿ, ਇਕ ਵੀ ਸੀਟ ਨਹੀਂ ਜਿੱਤੀ ਸੀ। ਕਾਂਗਰਸ ਕੋਲ 14.9 ਪ੍ਰਤੀਸ਼ਤ ਵੋਟਾਂ ਦੀ ਕਮੀ ਦਰਜ ਕੀਤੀ ਗਈ ਸੀ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Assembly Elections 2020 Will Arvind Kejriwal and APP repeat last victory