ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ 3:30 ਵਜੇ ਕੀਤੇ ਜਾਣ ਦੀ ਸੰਭਾਵਨਾ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ 3:30 ਵਜੇ ਕੀਤੇ ਜਾਣ ਦੀ ਸੰਭਾਵਨਾ

ਦਿੱਲੀ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜ ਸ਼ਾਮੀਂ 3:30 ਵਜੇ ਕਰੇਗਾ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਤੋਂ ਲਗਭਗ ਇੱਕ ਘੰਟੇ ਬਾਅਦ 3:30 ਵਜੇ ਇਸ ਬਾਰੇ ਐਲਾਨ ਕਰ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਇਹ ਚੋਣਾਂ ਫ਼ਰਵਰੀ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ।

 

 

ਦਿੱਲੀ ਵਿਧਾਨ ਸਭਾ ਚੋਣਾਂ ਇੱਕੋ ਗੇੜ ’ਚ ਕਰਵਾਏ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਚੋਣ–ਤਰੀਕਾਂ ਦਾ ਐਲਾਨ ਹੋਣ ਦੇ ਨਾਲ ਹੀ ਦਿੱਲੀ ’ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

 

 

ਦਿੱਲੀ ਵਿਧਾਨ ਸਭਾ ਦਾ ਕਾਰਜਕਾਲ ਫ਼ਰਵਰੀ 2020 ’ਚ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਚੋਣਾਂ ਕਰਵਾ ਕੇ ਨਵੀਂ ਸਰਕਾਰ ਦਾ ਗਠਨ ਕੀਤਾ ਜਾਣਾ ਹੈ। ਇਸ ਵਾਰ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੰਨਿਆ ਜਾ ਰਿਹਾ ਹੈ।

 

 

ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ 70 ਵਿੱਚੋਂ 67 ਸੀਟਾਂ ਉੱਤੇ ਹੂੰਝਾ ਫੇਰਿਆ ਸੀ। ਤਦ ਭਾਜਪਾ ਨੂੰ ਸਿਰਫ਼ ਤਿੰਨ ਸੀਟਾਂ ਹੀ ਮਿਲੀਆਂ ਸਨ ਤੇ ਕਾਂਗਰਸ ਦਿੱਲੀ ’ਚ ਆਪਣਾ ਖਾਤਾ ਵੀ ਨਹੀਂ ਸੀ ਖੋਲ੍ਹ ਸਕੀ।

 

 

ਪਿਛਲੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਭਾਰੀ ਹਮਾਇਤ ਮਿਲੀ ਸੀ ਤੇ ਉਸ ਨੇ ਸਾਰੀਆਂ ਸੱਤ ਸੀਟਾਂ ਉੱਤੇ ਜਿੱਤ ਹਾਸਲ ਕੀਤੀ ਸੀ। ਇਸ ਚੋਣ ’ਚ ਭਾਜਪਾ ਨੂੰ 56.86 ਫ਼ੀ ਸਦੀ ਵੋਟਾਂ ਮਿਲੀਆਂ ਸਨ।

 

 

ਆਮ ਆਦਮੀ ਪਾਰਟੀ ਨੂੰ 18.2 ਤੇ ਕਾਂਗਰਸ ਨੂੰ 22.63 ਫ਼ੀ ਸਦੀ ਵੋਟਾਂ ਪਈਆਂ ਸਨ। ਇਨ੍ਹਾਂ ਦੋਵੇਂ ਹੀ ਪਾਰਟੀਆਂ ਨੂੰ ਲੋਕ ਸਭਾ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

 

ਪਿਛਲੇ ਕੁਝ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਭਾਜਪਾ ਆਗੂਆਂ ਵਿਚਾਲੇ ਚੋਣ–ਜੰਗ ਵੇਖਣ ਨੂੰ ਮਿਲ ਰਹੀ ਹੈ। ਕੱਲ੍ਹ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ’ਚ ਭਾਜਪਾ ਦੇ ਬੂਥ ਸੰਮੇਲਨ ਦੌਰਾਨ ਕੇਜਰੀਵਾਲ ਸਰਕਾਰ ਉੱਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Assembly Elections may be announced today at 3 30 pm