ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੀ ਨਵੀਂ ਦਿੱਲੀ ਸੀਟ ਤੋਂ ਕੇਜਰੀਵਾਲ ਵਿਰੁੱਧ ਉਮੀਦਵਾਰ ਬਦਲੇਗੀ ਭਾਜਪਾ?

1 / 2ਕੀ ਨਵੀਂ ਦਿੱਲੀ ਸੀਟ ਤੋਂ ਕੇਜਰੀਵਾਲ ਵਿਰੁੱਧ ਉਮੀਦਵਾਰ ਬਦਲੇਗੀ ਭਾਜਪਾ?

2 / 2ਕੀ ਨਵੀਂ ਦਿੱਲੀ ਸੀਟ ਤੋਂ ਕੇਜਰੀਵਾਲ ਵਿਰੁੱਧ ਉਮੀਦਵਾਰ ਬਦਲੇਗੀ ਭਾਜਪਾ?

PreviousNext

ਦਿੱਲੀ ਵਿਧਾਨ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਵਿਧਾਨ ਸਭਾ ਸੀਟ ਉੱਤੇ ਸਾਰਿਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਵਿਰੁੱਧ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੁਨੀਲ ਯਾਦਵ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਹੈ, ਪਰ ਹੁਣ ਭਾਜਪਾ ਇੱਕ ਨਵੇਂ ਉਮੀਦਵਾਰ 'ਤੇ ਵਿਚਾਰ ਕਰ ਰਹੀ ਹੈ। ਜੇ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਨੇ ਸੁਨੀਲ ਯਾਦਵ ਦੀ ਥਾਂ ਕਿਸੇ ਹੋਰ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਮਨ ਬਣਾਇਆ ਹੈ।
 

 

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਭਾਰਤੀ ਜਨਤਾ ਪਾਰਟੀ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਇੱਕ ਨਵਾਂ ਉਮੀਦਵਾਰ ਖੜ੍ਹਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਭਾਜਪਾ ਹੁਣ ਸੁਨੀਲ ਯਾਦਵ ਦੀ ਉਮੀਦਵਾਰੀ ਵਾਪਸ ਲੈ ਸਕਦੀ ਹੈ ਅਤੇ ਇੱਕ ਨਵੇਂ ਨਾਮ ਦਾ ਐਲਾਨ ਕਰ ਸਕਦੀ ਹੈ। ਦੱਸ ਦੇਈਏ ਕਿ ਭਾਜਪਾ ਨੇ 70 ਸੀਟਾਂ ਵਾਲੀ ਦਿੱਲੀ ਵਿਧਾਨ ਸਭਾ ਲਈ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
 

ਕੌਣ ਹਨ ਸੁਨੀਲ ਯਾਦਵ?
ਸੁਨੀਲ ਯਾਦਵ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਭਾਰਤੀ ਜਨਤਾ ਯੁਵਾ ਮੋਰਚਾ (ਬੀਜੇਵਾਈਐਮ) ਦੇ ਦਿੱਲੀ ਸੂਬੇ ਦੇ ਪ੍ਰਧਾਨ ਹਨ। ਸੁਨੀਲ ਯਾਦਵ ਪੇਸ਼ੇ ਵਜੋਂ ਵਕੀਲ ਹਨ। ਇਸ ਤੋਂ ਪਹਿਲਾਂ ਉਹ ਬੀਜੇਵਾਈਐਮ ਦੇ ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਚੁੱਕੇ ਹਨ।

 

ਮਹੱਤਵਪੂਰਣ ਗੱਲ ਇਹ ਹੈ ਕਿ ਸੋਮਵਾਰ ਦੇਰ ਰਾਤ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ, ਜਿਸ 'ਚ ਤਜਿੰਦਰਪਾਲ ਬੱਗਾ ਨੂੰ ਹਰੀ ਨਗਰ ਤੋਂ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੁਨੀਲ ਯਾਦਵ ਨੂੰ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ 'ਚ 57 ਉਮੀਦਵਾਰਾਂ ਦੇ ਨਾਮ ਸ਼ਾਮਲ ਸਨ।
 

ਦਰਅਸਲ 8 ਫਰਵਰੀ ਨੂੰ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ ਅਤੇ ਨਤੀਜੇ 11 ਫਰਵਰੀ ਨੂੰ ਆਉਣਗੇ। ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਆਖ਼ਰੀ ਤਰੀਕ ਅੱਜ 21 ਜਨਵਰੀ ਹੈ, ਜਦੋਂ ਕਿ ਨਾਮਜ਼ਦਗੀ ਕਾਗਜ਼ ਦੀ ਪੜਤਾਲ 22 ਜਨਵਰੀ ਨੂੰ ਹੋਵੇਗੀ। ਇਸ ਤੋਂ ਇਲਾਵਾ ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਰੀਕ 24 ਜਨਵਰੀ ਹੈ। ਦਿੱਲੀ 'ਚ ਵਿਧਾਨ ਸਭਾ ਦੀਆਂ 70 ਸੀਟਾਂ ਹਨ, ਜਿਨ੍ਹਾਂ ਵਿਚੋਂ 58 ਆਮ ਸ਼੍ਰੇਣੀ ਵਿਚ ਹਨ, ਜਦੋਂਕਿ 12 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi assembly polls 2020 BJP candidate Sunil Yadav against Arvind Kejriwal