ਦਿੱਲੀ ਦੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਓਬੀਸੀ (ਹੋਰ ਪੱਛੜੀਆਂ ਸ਼੍ਰੇਣੀਆਂ) ਅਤੇ ਆਮ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਵੀ ਜੈ ਭੀਮ ਮੁੱਖ ਮੰਤਰੀ ਯੋਜਨਾ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਅਤੇ ਵੱਖ ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਕੋਚਿੰਗ ਲਈ ਵਿੱਤੀ ਸਹਾਇਤਾ 40,000 ਰੁਪਏ ਤੋਂ ਵਧਾ ਕੇ ਇੱਕ ਲੱਖ ਰੁਪਏ ਕਰ ਦਿੱਤਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਕੈਬਿਨੇਟ ਦੇ ਫ਼ੈਸਲਿਆਂ ਬਾਰੇ ਪੱਤਰਕਾਰਾਂ ਨੂੰ ਦੱਸਿਆ ਕਿ ਪਹਿਲਾਂ ਇਹ ਯੋਜਨਾ ਸਿਰਫ਼ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੀ ਜਿਸ ਤਹਿਤ 40,000 ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਂਦੀ ਸੀ।
"दिल्ली सरकार द्वारा जय भीम मुख्यमंत्री योजना और प्रतिभा विकास योजना चलाई जा रही है।
— AAP (@AamAadmiParty) September 3, 2019
इसके तहत SC बच्चों के लिए ₹40000 की आर्थिक सहायता दी जाती थी परंतु अब कैबिनेट ने इसे बढ़ाकर ₹1लाख कर दिया है और अब योजना SC, OBC और सामान्य गरीब बच्चों के लिए भी लागू होगी"- @ArvindKejriwal pic.twitter.com/rt6J1L9Ji7
ਕੇਜਰੀਵਾਲ ਅਨੁਸਾਰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਨੂੰ 12 ਮਹੀਨਿਆਂ ਦੀ ਕੋਚਿੰਗ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਜਿਨ੍ਹਾਂ ਦੀ ਸਾਲਾਨਾ ਆਮਦਨ ਅੱਠ ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।
ਦੱਸ ਦੇਈਏ ਕਿ ਇਹ ਕਦਮ ਦਿੱਲੀ ਸਰਕਾਰ ਨੇ ਇੱਕ ਅਜਿਹੇ ਸਮੇਂ ਚੁੱਕਿਆ ਹੈ ਜਦੋਂ ਅਗਲੇ ਸਾਲ ਦੇ ਸ਼ੁਰੂ ਵਿੱਚ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਝ ਹੀ ਮਹੀਨੇ ਬਚੇ ਹਨ।