ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੂੰ ਫੋਨ ਕਰਕੇ ਹਮਲੇ ਦੀ ਦਿੱਤੀ ਧਮਕੀ

ਕੇਜਰੀਵਾਲ ਨੂੰ ਫੋਨ ਕਰਕੇ ਹਮਲੇ ਦੀ ਦਿੱਤੀ ਧਮਕੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਏਐਨਆਈ ਮੁਤਾਬਕ ਕੇਜਰੀਵਾਲ ਦੇ ਨਿੱਜੀ ਸੁਰੱਖਿਆ ਅਧਿਕਾਰੀ ਨੇ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦੀ ਬੇਟੀ ਨੂੰ ਧਮਕੀ ਭਰੀ ਈਮੇਲ ਆਈ ਸੀ।

 

 

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੁਰੱਖਿਆ ਅਧਿਕਾਰੀ ਨੇ ਪੁਲਿਸ ਨੂੰ ਸੂਚਲਾ ਦਿੱਤੀ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਦਿੱਲੀ ਦੇ ਮੁੱਖ ਮੰਤਰੀ ਨੂੰ ਹਮਲਾ ਕਰਨ ਦੀ ਧਮਕੀ ਦਿੱਤੀ ਹੈ।

 

ਇਸ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਕਿਹਾ ਕਿ ਉਹ ਵਿਕਾਸਪੁਰੀ ’ਚ ਰਹਿੰਦਾ ਹੈ। ਉਸਨੇ ਕਿਹਾ ਕਿ ਉਹ ਮੁੱਖ ਮੰਤਰੀ ’ਤੇ ਹਮਲਾ ਕਰ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi CM Arvind Kejriwal received Threat call from an unknown number