ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ 'ਚ ਬਾਹਰੀ ਲੋਕ ਫੈਲਾ ਰਹੇ ਹਨ ਹਿੰਸਾ, ਹੱਦਾਂ ਨੂੰ ਸੀਲ ਕੀਤਾ ਜਾਵੇ : ਅਰਵਿੰਦ ਕੇਜਰੀਵਾਲ

ਦਿੱਲੀ ਦੇ ਉੱਤਰ-ਪੂਰਬੀ ਇਲਾਕੇ 'ਚ ਜਾਰੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਇਕਾਂ ਨਾਲ ਬੈਠਕ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਨੂੰ ਲੋਕਾਂ ਨੂੰ ਲੋਕਾਂ ਨੂੰ ਡਾਕਟਰੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਕਿਹਾ ਗਿਆ ਹੈ। ਨਾਲ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ।
 

 

ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਸਰਹੱਦੀ ਇਲਾਕਿਆਂ ਦੇ ਵਿਧਾਇਕਾਂ ਨੇ ਕਿਹਾ ਹੈ ਕਿ ਦਿੱਲੀ 'ਚ ਬਾਹਰੋਂ ਲੋਕ ਆ ਰਹੇ ਹਨ। ਅਜਿਹੇ ਲੋਕਾਂ ਨੂੰ ਬਾਰਡਰ ਸੀਲ ਕਰਕੇ ਰੋਕਣ ਦੀ ਜ਼ਰੂਰਤ ਹੈ ਅਤੇ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਤਾਇਨਾਤ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ, ਉਹ ਕਾਫ਼ੀ ਘੱਟ ਹੈ।
 

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਿੰਸਾ ਪ੍ਰਭਾਵਤ ਇਲਾਕਿਆਂ ਵਿੱਚ ਮੰਦਰਾਂ ਅਤੇ ਮਸਜਿਦਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੁਪਹਿਰ ਗ੍ਰਹਿ ਮੰਤਰੀ ਨਾਲ ਮੀਟਿੰਗ ਹੋਵੇਗੀ
 

ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ, "ਪ੍ਰਭਾਵਿਤ ਇਲਾਕਿਆਂ ਦੇ ਵਿਧਾਇਕਾਂ ਨੇ ਮੈਨੂੰ ਦੱਸਿਆ ਹੈ ਕਿ ਪੁਲਿਸ ਫੋਰਸ ਦੀ ਬਹੁਤ ਵੱਡੀ ਘਾਟ ਹੈ ਅਤੇ ਪੁਲਿਸ ਉਦੋਂ ਤੱਕ ਕਾਰਵਾਈ ਨਹੀਂ ਕਰ ਸਕਦੀ ਜਦੋਂ ਤੱਕ ਉਨ੍ਹਾਂ ਨੂੰ ਉਪਰੋਂ ਆਦੇਸ਼ ਨਹੀਂ ਮਿਲ ਜਾਂਦੇ। ਮੈਂ ਜ਼ਿਲ੍ਹਾ ਕੁਲੈਕਟਰਾਂ ਨੂੰ ਵੀ ਇਨ੍ਹਾਂ ਇਲਾਕਿਆਂ 'ਚ ਪੁਲਿਸ ਨਾਲ ਸ਼ਾਂਤੀ ਮਾਰਚ ਕੱਢਣ ਲਈ ਕਿਹਾ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi CM Arvind Kejriwal speaks on North east Delhi violence People coming from outside and need to seal the border