ਦਿੱਲੀ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਕਾਂਗਰਸ ਨੇਤਾ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਤੋਂ ਪੁੱਛਗਿੱਛ ਕਰਨ ਦੀ ਆਗਿਆ ਦੇ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਆਈਐਨਐਕਸ ਮੀਡੀਆ ਕੇਸ ਵਿੱਚ ਕਾਰਵਾਈ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਪੀ ਚਿਦੰਬਰਮ ਦੀ ਗ੍ਰਿਫ਼ਤਾਰੀ ਲਈ ਈਡੀ ਦੀ ਅਰਜ਼ੀ ਉੱਤੇ ਦਿੱਲੀ ਦੀ ਸਪੈਸ਼ਲ ਕੋਰਟ ਨੇ ਸੋਮਵਾਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
A Delhi Court allows Enforcement Directorate (ED) to arrest Congress leader P Chidambaram with an option to interrogate him first. https://t.co/PAfVOVK81V
— ANI (@ANI) October 15, 2019
ਮੰਗਲਵਾਰ ਨੂੰ ਅਦਾਲਤ ਨੇ ਈਡੀ ਨੂੰ ਕਿਹਾ ਕਿ ਇਹ ਇਨ੍ਹਾਂ ਲੋਕਾਂ ਦੀ ਇੱਜ਼ਤ ਅਨੁਸਾਰ ਨਹੀਂ ਹੋਵੇਗਾ ਕਿ ਤੁਸੀਂ ਇਥੇ ਜਨਤਕ ਰੂਪ ਨਾਲ ਉਨ੍ਹਾਂ ਤੋਂ ਪੁੱਛਗਿੱਛ ਅਤੇ ਗ੍ਰਿਫ਼ਤਾਰ ਕਰੋ।
ਚਿਦੰਬਰਮ ਆਈਐਨਐਕਸ ਮੀਡੀਆ ਨਾਲ ਜੁੜੇ ਇੱਕ ਕੇਸ ਵਿੱਚ 5 ਸਤੰਬਰ ਤੋਂ ਜੇਲ੍ਹ ਵਿੱਚ ਹਨ। ਚਿਦੰਬਰਮ ਤਿਹਾੜ ਜੇਲ੍ਹ ਨੰਬਰ ਸੱਤ ਵਿੱਚ ਬੰਦ ਹੈ। ਇਹ ਜੇਲ ਆਰਥਿਕ ਅਪਰਾਧੀਆਂ ਲਈ ਹੈ।
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਸਾਬਕਾ ਵਿੱਤ ਮੰਤਰੀ ਨੂੰ 21 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਉਸ 'ਤੇ INX ਮੀਡੀਆ (ਹੁਣ 9X ਨਿਊਜ਼) ਨੂੰ 305 ਕਰੋੜ ਰੁਪਏ ਦੀ ਫੋਰਨ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ (FIPB) ਤੋਂ ਮਨਜ਼ੂਰੀ ਦੇਣ ਵਿੱਚ ਬੇਨਿਯਮੀਆਂ ਦਾ ਦੋਸ਼ ਹੈ।