ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INX ਮੀਡੀਆ ਕੇਸ: ਚਿਦੰਬਰਮ ਨੂੰ ਝਟਕਾ, ਅਦਾਲਤ ਨੇ ਰੱਦ ਕੀਤੀ ਆਤਮ ਸਮਰਪਣ ਕਰਨ ਦੀ ਅਰਜ਼ੀ 

ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਆਤਮ ਸਮਰਪਣ ਕਰਨ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਵੀਰਵਾਰ ਨੂੰ ਆਪਣਾ ਆਦੇਸ਼ ਅੱਜ ਤੱਕ ਰਾਖਵਾਂ ਕਰ ਲਿਆ ਹੈ। ਚਿਦੰਬਰਮ ਇਸ ਸਮੇਂ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੂੰ ਦੱਸਿਆ ਕਿ ਚਿਦੰਬਰਮ ਦੀ ਗ੍ਰਿਫ਼ਤਾਰੀ ਆਈ ਐਨ ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਰੂਰੀ ਹੈ, ਪਰ ਇਹ ਢੁਕਵੇਂ ਸਮੇਂ ‘ਤੇ ਹੋਵੇਗੀ। 

 

ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਅਦਾਲਤ ਨੂੰ ਦੱਸਿਆ ਕਿ ਚਿਦੰਬਰਮ (73) ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ ਅਤੇ ਉਹ ਸਬੂਤਾਂ ਨਾਲ ਛੇੜਛਾੜ ਕਰਨ ਦੀ ਸਥਿਤੀ ਵਿੱਚ ਨਹੀਂ ਸਨ।


ਚਿਦੰਬਰਮ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦਲੀਲ ਦਿੱਤੀ ਕਿ ਈਡੀ ਦੀ ਰਿਪੋਰਟ ਗ਼ਲਤ ਹੈ ਅਤੇ ਇਹ ਉਨ੍ਹਾਂ ਦੇ ਮੁਵੱਕਲ ਨੂੰ ਨੁਕਸਾਨ ਪਹੁੰਚਾਉਣ 'ਤੇ ਕੇਂਦਰਤ ਹੈ। ਉਨ੍ਹਾਂ ਨੇ ਅਦਾਲਤ ਨੂੰ ਇਹ ਵੀ ਕਿਹਾ ਸੀ ਕਿ ਚਿਦੰਬਰਮ ਜਦੋਂ ਵੀ ਚਾਹੇ ਸਮਰਪਣ ਕਰ ਸਕਦੇ ਹਨ, ਇਹ ਉਨ੍ਹਾਂ ਦਾ ਅਧਿਕਾਰ ਹੈ।

 

ਸਿੱਬਲ ਨੇ ਕਿਹਾ ਕਿ ਈਡੀ ਦੀ ਟੀਮ 20 ਅਤੇ 21 ਅਗਸਤ ਨੂੰ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ ਰਿਹਾਇਸ਼ ਉੱਤੇ ਗਈ ਸੀ ਪਰ ਹੁਣ ਉਹ ਅਜਿਹਾ ਨਹੀਂ ਕਰਨਾ ਚਾਹੁੰਦੀ ਜਿਸ ਨਾਲ ਉਨ੍ਹਾਂ ਦਾ ਨਿਆਂਇਕ ਹਿਰਾਸਤ ਵਿੱਚ ਰਹਿਣ ਪੱਕਾ ਹੋ ਸਕੇ।  ਅਦਾਲਤ ਆਈਐਨਐਕਸ ਮੀਡੀਆ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਤਮ ਸਮਰਪਣ ਕਰਨ ਲਈ ਚਿਦੰਬਰਮ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।

 

ਭ੍ਰਿਸ਼ਟਾਚਾਰ ਦੇ ਕੇਸ ਵਿੱਚ 5 ਸਤੰਬਰ ਨੂੰ ਚਿਦੰਬਰਮ ਨੂੰ 19 ਸਤੰਬਰ ਤੱਕ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਸੇ ਦਿਨ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਿਦੰਬਰਮ ਦੀ ਆਤਮ ਸਮਰਪਣ ਪਟੀਸ਼ਨ ਉੱਤੇ ਈਡੀ ਨੂੰ ਇੱਕ ਨੋਟਿਸ ਜਾਰੀ ਕੀਤਾ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Court dismisses Congress leader P Chidambaram s surrender application