ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਚਾਰਾਂ ਦੋਸ਼ੀਆਂ ਦੇ ਅੰਗ ਦਾਨ ਵਾਲੀ ਪਟੀਸ਼ਨ ਰੱਦ

ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ ਅੰਗ ਦਾਨ ਲਈ ਸਹਿਮਤ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਇਹ ਪਟੀਸ਼ਨ ਦਿੱਲੀ ਦੀ ਪਟਿਆਲਾ ਹਾਊਸ ਕੋਰਟ RACO (ਰੋਡ ਐਂਟੀ ਕਰੱਪਸ਼ਨ ਆਗਰੇਨਾਈਜੇਸ਼ਨ) ਨਾਂ ਦੀ ਐਨਜੀਓ ਵੱਲੋਂ ਦਾਖਲ ਕੀਤੀ ਗਈ ਸੀ। ਇਸ ਐਨਜੀਓ ਨੇ ਪਟੀਸ਼ਨ 'ਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਚਾਰੇ ਦੋਸ਼ੀਆਂ ਨਾਲ ਮੁਲਾਕਾਤ ਦੀ ਮਨਜੂਰੀ ਮੰਗੀ ਸੀ ਤਾ ਕਿ ਉਹ ਉਨ੍ਹਾਂ ਨੂੰ ਅੰਗ ਦਾਨ ਲਈ ਪ੍ਰੇਰਿਤ ਕਰ ਸਕਣ।
 

ਲੰਘੇ ਮੰਗਲਵਾਰ ਨੂੰ ਦਿੱਲੀ ਦੀ ਅਦਾਲਤ ਨੇ ਮੁਕੇਸ਼ (32), ਪਵਨ ਗੁਪਤਾ (25), ਵਿਨੇ ਕੁਮਾਰ ਸ਼ਰਮਾ (26) ਅਤੇ ਅਕਸ਼ੇ ਕੁਮਾਰ ਸਿੰਘ (31) ਵਿਰੁੱਧ ਡੈੱਥ ਵਾਰੰਟ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ੍ਹ ਵਿੱਚ ਫਾਂਸੀ ਦਿੱਤੀ ਜਾਵੇਗੀ।
 

 

16 ਦਸੰਬਰ 2012 ਦੀ ਰਾਤ ਨੂੰ ਜਿਸ ਲੜਕੀ ਨਾਲ ਇਹ ਘਿਨਾਉਣੀ ਘਟਨਾ ਵਾਪਰੀ ਸੀ; ਉਸ ਨੂੰ ਭਾਰਤੀ ਮੀਡੀਆ ‘ਨਿਰਭਯਾ’ ਦੇ ਨਾਂਅ ਨਾਲ ਯਾਦ ਕਰਦਾ ਹੈ। ਨਿਰਭਯਾ ਦੀ ਮਾਂ ਨੇ ਪਟਿਆਲਾ ਹਾਊਸ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਦੋਸ਼ੀਆਂ ਦਾ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਮਾਂ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਸੀ ਤੇ ਫਾਂਸੀ ਲਈ 22 ਜਨਵਰੀ ਦੀ ਤਰੀਕ ਮੁਕੱਰਰ ਕਰ ਦਿੱਤੀ ਸੀ।
 

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court dismisses the plea to convey regarding organ donation