ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਵਿਰੋਧੀ ਪ੍ਰਦਰਸ਼ਨ: ਦਰੀਆਗੰਜ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ 15 ਲੋਕਾਂ ਨੂੰ ਮਿਲੀ ਜ਼ਮਾਨਤ

ਰਾਜਧਾਨੀ ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਦਰੀਆਗੰਜ ਵਿੱਚ ਪਿਛਲੇ ਸਾਲ ਦਸੰਬਰ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਵਿੱਚ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ 15 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

 

ਵਧੀਕ ਸੈਸ਼ਨ ਜੱਜ ਕਾਮਿਨੀ ਲਾ ਨੇ ਉਨ੍ਹਾਂ 15 ਪ੍ਰਦਰਸ਼ਨਕਾਰੀਆਂ ਨੂੰ ਰਾਹਤ ਦੇ ਦਿੱਤੀ ਹੈ ਜਿਨ੍ਹਾਂ ਨੇ ਨਾਗਰਿਕਤਾ ਕਾਨੂੰਨ ਵਿੱਚ ਤਾਜ਼ਾ ਬਦਲਾਅ ਵਿਰੁੱਧ ਦਰੀਆਗੰਜ ਵਿੱਚ 20 ਦਸੰਬਰ ਨੂੰ ਹੋਏ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।

 

ਇਲਾਕੇ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਪੁਲਿਸ 'ਤੇ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਪਥਰਾਅ ਕੀਤਾ ਸੀ, ਜਿਸ ਕਾਰਨ ਹਿੰਸਾ ਭੜਕ ਗਈ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court grants bail to 15 people arrested in connection with Daryaganj violence