ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਬਾਰੇ ਵਿਵਾਦਤ ਬਿਆਨ ਦੇਣ 'ਤੇ ਸ਼ਸ਼ੀ ਥਰੂਰ ਨੂੰ ਅਦਾਲਤ ਨੇ ਲਗਾਇਆ ਜੁਰਮਾਨਾ

ਦਿੱਲੀ ਦੀ ਇੱਕ ਅਦਾਲਤ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਵਿਰੁੱਧ 5000 ਰੁਪਏ ਦਾ ਜੁਰਮਾਨਾ ਲਗਾਇਆ ਹੈ।  ਉਨ੍ਹਾਂ ਵਿਰੁੱਧ ਇਹ ਜੁਰਮਾਨਾ ਸੁਣਵਾਈ 'ਚ ਹਿੱਸਾ ਨਾ ਲੈਣ ਲਈ ਲਗਾਇਆ ਗਿਆ ਹੈ। ਕਾਂਗਰਸ ਆਗੂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਤਰਾਜ਼ਯੋਗ ਬਿਆਨ ਦੇਣ ਦਾ ਦੋਸ਼ ਹੈ। ਭਾਜਪਾ ਆਗੂ ਰਾਜੀਵ ਬੱਬਰ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
 

 

ਇਸ ਤੋਂ ਪਹਿਲਾਂ ਇਸੇ ਮਾਮਲੇ 'ਚ ਸ਼ਸ਼ੀ ਥਰੂਰ ਵਿਰੁੱਧ ਇੱਕ ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ। ਥਰੂਰ 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਕਿਹਾ ਸੀ, "ਆਰਐਸਐਸ ਦੇ ਇੱਕ ਨੇਤਾ ਨੇ ਇੱਕ ਪੱਤਰਕਾਰ ਨੂੰ ਦੱਸਿਆ ਕਿ ਮੋਦੀ ਸ਼ਿਵਲਿੰਗ ਨਾਲ ਚਿੰਬੜੇ ਹੋਏ ਬਿੱਛੂ ਵਰਗੇ ਹਨ, ਜਿਸ ਨੂੰ ਨਾ ਤਾਂ ਹਟਾਇਆ ਜਾ ਸਕਦਾ ਹੈ ਅਤੇ ਨਾ ਹੀ ਮਾਰਿਆ ਜਾ ਸਕਦਾ ਹੈ।"
 

ਇਸ ਤੋਂ ਪਹਿਲਾਂ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ ਨਵੀਨ ਕੁਮਾਰ ਕਸ਼ਯਪ ਨੇ ਕਾਂਗਰਸੀ ਆਗੂ ਵਿਰੁੱਧ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਥਰੂਰ ਅਤੇ ਉਨ੍ਹਾਂ ਦੇ ਵਕੀਲ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਲਈ ਇਹ ਵਾਰੰਟ ਜਾਰੀ ਕੀਤਾ ਸੀ। ਮੈਜਿਸਟ੍ਰੇਟ ਨੇ ਸ਼ਿਕਾਇਤਕਰਤਾ ਭਾਜਪਾ ਦੀ ਦਿੱਲੀ ਇਕਾਈ ਦੇ ਆਗੂ ਰਾਜੀਵ ਬੱਬਰ ਨੂੰ ਵੀ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ 500 ਰੁਪਏ ਦਾ ਜੁਰਮਾਨਾ ਲਗਾਇਆ ਸੀ। ਹਾਲਾਂਕਿ ਇੱਕ ਜੂਨੀਅਰ ਵਕੀਲ ਨੇ ਬੱਬਰ ਦੀ ਨੁਮਾਇੰਦਗੀ ਕੀਤੀ ਸੀ।
 

 

ਬੱਬਰ ਨੇ ਅਦਾਲਤ 'ਚ ਕਿਹਾ ਸੀ ਕਿ ਕਾਂਗਰਸੀ ਆਗੂ ਦੇ ਇਸ ਬਿਆਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਭਾਰਤੀ ਅਪਰਾਧ ਦੀ ਧਾਰਾ 499 (ਮਾਣਹਾਨੀ) ਅਤੇ 500 (ਮਾਣਹਾਨੀ ਦੀ ਸਜ਼ਾ) ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court imposes fine on Shashi Tharoor in case related to controversial remarks against PM Modi