ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਸਮੂਹਿਕ ਬਲਾਤਕਾਰ ਕੇਸ ਦੇ ਸਾਰੇ ਦੋਸ਼ੀਆਂ ਖਿਲਾਫ ਮੌਤ ਦਾ ਨਵਾਂ ਵਾਰੰਟ ਜਾਰੀ

ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰੇ ਦੋਸ਼ੀਆਂ ਖ਼ਿਲਾਫ਼ ਨਵਾਂ ਮੌਤ ਦਾ ਵਾਰੰਟ ਜਾਰੀ ਕਰ ਦਿੱਤਾ ਹੈ। ਇਸ ਨਵੇਂ ਡੈਥ ਵਾਰੰਟ ਦੇ ਅਨੁਸਾਰ ਹੁਣ 22 ਜਨਵਰੀ ਦੀ ਥਾਂ ਸਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ।

 

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ-ਅਪੀਲ ਖਾਰਜ ਕਰ ਦਿੱਤੀ ਸੀ। ਮੁਕੇਸ਼ ਸਿੰਘ ਨੇ ਦੋ ਦਿਨ ਪਹਿਲਾਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ।

 

ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਦੇਰ ਰਾਤ ਰਹਿਮ ਦੀ ਅਪੀਲ ਰਾਸ਼ਟਰਪਤੀ ਨੂੰ ਭੇਜੀ ਸੀ ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਇਸ ਨੂੰ ਰੱਦ ਕਰ ਦਿੱਤਾ। ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਨਿਰਭਯਾ ਦੇ ਪਿਤਾ ਨੇ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ। ਜਦੋਂ ਅਸੀਂ ਇਹ ਖ਼ਬਰ ਸੁਣੀ ਕਿ ਫਾਂਸੀ ਚ ਦੇਰੀ ਹੋ ਸਕਦੀ ਹੈ ਤਾਂ ਸਾਡੀਆਂ ਸਾਰੀਆਂ ਉਮੀਦਾਂ ਮਿੱਟੀ ਚ ਮਿਲ ਗਈਆਂ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court issues fresh death warrant for convicts for 2012 Delhi Nirbhaya gang-rape case