ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕੇਸ: ਦਿੱਲੀ ਅਦਾਲਤ ਦਾ ਤਿਹਾੜ ਜੇਲ੍ਹ ਨੂੰ ਨੋਟਿਸ, ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਬਾਰੇ ਅਰਜ਼ੀ ‘ਤੇ ਮੰਗੀ ਰਿਪੋਰਟ

ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਇੱਕ ਨੋਟਿਸ ਜਾਰੀ ਕਰਦਿਆਂ ਦੋਸ਼ੀਆਂ ਨੂੰ ਫਾਂਸੀ ‘ਤੇ ਰੋਕ ਲਗਾਉਣ ਦੀ ਅਰਜ਼ੀ ਉੱਤੇ ਰਿਪੋਰਟ ਮੰਗੀ ਹੈ।
 

ਦੋਸ਼ੀਆਂ ਦੇ ਵਕੀਲ ਨੇ ਇੱਕ ਫਰਵਰੀ ਨੂੰ ਤੈਅ ਚਾਰੇ ਦੋਸ਼ੀਆਂ ਨੂੰ ਫਾਂਸੀ 'ਤੇ ਰੋਕ ਦੀ ਮੰਗ ਨਾਲ ਵੀਰਵਾਰ ਨੂੰ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਸੀ।
ਵਕੀਲ ਦਾ ਕਹਿਣਾ ਹੈ ਕਿ ਕੁਝ ਦੋਸ਼ੀ ਅਜੇ ਤੱਕ ਕਾਨੂੰਨੀ ਵਿਕਲਪਾਂ ਦੀ ਵਰਤੋਂ ਨਹੀਂ ਕਰ ਸਕੇ ਹਨ। ਇਹ ਪਟੀਸ਼ਨ ਵਿਸ਼ੇਸ਼ ਜੱਜ ਏ ਕੇ ਜੈਨ ਸਾਹਮਣੇ ਪੇਸ਼ ਕੀਤੀ ਗਈ ਜਿਸ ਨੇ ਕਿਹਾ ਕਿ ਬਾਅਦ ਦੁਪਹਿਰ ਇਸ ਦੀ ਸੁਣਵਾਈ ਕੀਤੀ ਜਾਵੇਗੀ।

 

ਦੱਸਣਯੋਗ ਹੈ ਕਿ ਇਕ 23 ਸਾਲਾ ਪੈਰਾ ਮੈਡੀਕਲ ਦੀ ਵਿਦਿਆਰਥੀ ਨੂੰ 16-17 ਦਸੰਬਰ 2012 ਨੂੰ ਚਲਦੀ ਬੱਸ 'ਤੇ 6 ਲੋਕਾਂ ਦੇ ਸਮੂਹ ਨੇ ਸਮੂਹਿਕ ਬਲਾਤਕਾਰ ਕੀਤਾ ਅਤੇ ਉਸ ਨੂੰ ਸੜਕ 'ਤੇ ਸੁੱਟ ਦਿੱਤਾ। ਉਸ ਨੂੰ ਇਲਾਜ ਲਈ ਸਿੰਗਾਪੁਰ ਲਿਜਾਇਆ ਗਿਆ ਜਿੱਥੇ 29 ਦਸੰਬਰ ਨੂੰ ਉਸ ਦੀ ਮੌਤ ਹੋ ਗਈ।

 

ਸੁਪਰੀਮ ਕੋਰਟ ਨੇ ਰੱਦ ਕੀਤੀ ਸੁਧਾਰਾਤਮਕ ਪਟੀਸ਼ਨ 


ਉਥੇ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਸ ਕੇਸ ਦੇ ਦੋਸ਼ੀ ਅਕਸ਼ੈ ਕੁਮਾਰ ਦੀ  ਸੁਧਾਰਾਤਮਕ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਐਨ ਵੀ ਰਮਣਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰਐਫ ਨਰੀਮਨ, ਜਸਟਿਸ ਆਰ ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੇ ਬੈਂਚ ਨੇ ਦੋਸ਼ੀ ਅਕਸ਼ੈ ਕੁਮਾਰ ਦੀ ਸੁਧਾਰਾਤਮਕ ਪਟੀਸ਼ਨ ਰੱਦ ਕਰ ਦਿੱਤੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court issues notice to Tihar jail authority seeking report on Friday on convict plea for stay on execution