ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਅਦਾਲਤ ਨੇ ਸੁਣਾਈ 6 ਮਹੀਨਿਆਂ ਦੀ ਕੈਦ

ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ 4 ਸਾਲ ਪੁਰਾਣੇ ਕੇਸ ਵਿੱਚ ਜ਼ਬਰਦਸਤੀ ਇੱਕ ਘਰ ਵਿੱਚ ਦਾਖਲ ਹੋਣ ਲਈ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਉਨ੍ਹਾਂ ਨੂੰ ਉੱਚ ਅਦਾਲਤ ਅਪੀਲ ਕਰਨ ਮਗਰੋਂ ਜ਼ਮਾਨਤ ਵੀ ਮਿਲ ਗਈ।

 

ਜਾਣਕਾਰੀ ਅਨੁਸਾਰ ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ 2015 ਦੇ ਬਹੁ-ਚਰਚਿਤ ਕੇਸ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।

 

ਗੋਇਲ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ 6 ਫਰਵਰੀ 2015 ਨੂੰ ਵਿਵੇਕ ਵਿਹਾਰ ਇਕ ਸਥਾਨਕ ਬਿਲਡਰ ਮਨੀਸ਼ ਘਈ ਦੇ ਘਰ ਛਾਪਾ ਮਾਰਿਆ ਸੀ।

 

ਸਜ਼ਾ ਸੁਣਾਏ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਆਪਣਾ ਬਿਆਨ ਦਿੱਤਾ ਤੇ ਕਿਹਾ ਕਿ ਮੈਂ ਅਸਤੀਫਾ ਨਹੀਂ ਦੇ ਰਿਹਾ। ਮੈਨੂੰ ਜ਼ਮਾਨਤ ਮਿਲ ਗਈ ਹੈ। 10 ਹਜ਼ਾਰ ਰੁਪਏ ਦੇ ਜ਼ਮਾਨਤ ਬਾਂਡ ਭਰ ਦਿੱਤੇ ਹਨ। ਮੈਂ ਸੋਮਵਾਰ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਾਂਗਾ। ਮੈਂ ਕਾਨੂੰਨ ਦੀ ਹੱਦ ਦੇ ਅੰਦਰ ਕੰਮ ਕਰਦਾ ਹਾਂ। ਇਸ ਲਈ ਮੈਨੂੰ ਕੋਈ ਡਰ ਨਹੀਂ ਹੈ। ਮੈਂ ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ ਵਜੋਂ ਆਪਣੇ ਅਹੁਦੇ 'ਤੇ ਕੰਮ ਕਰਨਾ ਜਾਰੀ ਰੱਖਾਂਗਾ।

 

ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਪਿਛਲੇ ਸ਼ੁੱਕਰਵਾਰ ਨੂੰ ਅਦਾਲਤ ਨੇ ਸਾਲ 2015 ਪੂਰਬੀ ਦਿੱਲੀ ਕਲੋਨੀ ਇੱਕ ਬਿਲਡਰ ਦੇ ਘਰ ਜ਼ਬਰਦਸਤੀ ਦਾਖਲ ਹੋਣ ਲਈ ਦੋਸ਼ੀ ਠਹਿਰਾਇਆ ਸੀ। ਰਾਊਸ ਐਵੀਨਿਊ ’ਤੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸਮਰ ਵਿਸ਼ਾਲ ਦੀ ਅਦਾਲਤ ਨੇ ਗੋਇਲ ਅਤੇ 4 ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੇਸ ਸ਼ੱਕ ਤੋਂ ਬਾਹਰ ਹੈ। ਅਦਾਲਤ ਨੇ ਸੁਮਿਤ ਗੋਇਲ ਨੂੰ ਇਸ ਕੇਸ ਵਿੱਚ ਕੁੱਟਮਾਰ ਦਾ ਦੋਸ਼ੀ ਵੀ ਪਾਇਆ। ਅਦਾਲਤ ਨੇ ਦੋਸ਼ੀਆਂ ਦੀ ਸਜ਼ਾ 'ਤੇ ਬਹਿਸ ਲਈ 18 ਅਕਤੂਬਰ ਤਾਰੀਖ ਤੈਅ ਕੀਤੀ ਸੀ।

 

ਸ਼ਿਕਾਇਤਕਰਤਾ ਅਨੁਸਾਰ ਉਸ ਦੇ ਘਰ ਕੁਝ ਮਜ਼ਦੂਰ ਰਹਿ ਰਹੇ ਸਨ। 6 ਫਰਵਰੀ 2015 ਦੀ ਰਾਤ ਨੂੰ ਤਕਰੀਬਨ ਸਾਢੇ 9 ਵਜੇ ਗੋਇਲ ਅਤੇ ਉਨ੍ਹਾਂ ਦੇ ਸਾਥੀ ਜ਼ਬਰਦਸਤੀ ਘਰ ਦਾਖਲ ਹੋਏ। ਮਜ਼ਦੂਰਾਂ ਨੇ ਉਸ ਨੂੰ ਫੋਨ ਕਰਕੇ ਬੁਲਾਇਆ ਤੇ ਤਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਚਾਰਜਸ਼ੀਟ ਦੇ ਅਨੁਸਾਰ ਇਨ੍ਹਾਂ ਲੋਕਾਂ ਨੇ ਪੀੜਤ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ, ਜਦੋਂ ਮਜ਼ਦੂਰਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Court sentenced Delhi Assembly Speaker Ram Niwas Goel to 6 months jail