ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਓਨਾਵ ਮਾਮਲੇ 'ਚ ਦੋਸ਼ੀ ਸਾਬਕਾ ਬੀਜੇਪੀ ਵਿਧਾਇਕ ਸੇਂਗਰ ਨੂੰ ਉਮਰ ਕੈਦ ਤੇ 25 ਲੱਖ ਰੁਪਏ ਜੁਰਮਾਨਾ

ਉਨਾਓ (ਉੱਤਰ ਪ੍ਰਦੇਸ਼) ਦੇ ਬਹੁ–ਚਰਚਿਤ ਅਗ਼ਵਾ ਤੇ ਜਬਰ–ਜਨਾਹ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਬਹਿਸ ਦੌਰਾਨ ਸੀਬੀਆਈ ਨੇ ਅਦਾਲਤ ਤੋਂ ਵੱਧ ਤੋਂ ਵੱਧ ਸਜ਼ਾ ਦੀ ਮੰਗ ਕੀਤੀ ਸੀ।
 

ਬੀਤੀ 16 ਦਸੰਬਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੁਲਦੀਪ ਸੇਂਗਰ ਨੂੰ ਧਾਰਾ 376 ਅਤੇ ਪਾਸਕੋ ਦੀ ਧਾਰਾ-6 ਤਹਿਤ ਦੋਸ਼ੀ ਠਹਿਰਾਇਆ ਸੀ, ਜਦਕਿ 17 ਦਸੰਬਰ ਨੂੰ ਸਜ਼ਾ 'ਤੇ ਬਹਿਸ ਕੀਤੀ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਕੁਲਦੀਪ ਸੇਂਗਰ ਨੂੰ ਆਪਣੀ ਆਮਦਨ ਅਤੇ ਜਾਇਦਾਦ ਦਾ ਪੂਰਾ ਬਿਓਰਾ ਦੇਣ ਦਾ ਆਦੇਸ਼ ਦਿੱਤਾ ਸੀ।
 

ਕੁਲਦੀਪ ਸੇਂਗਰ ਦੇ ਦਸਤਾਵੇਜ਼ਾਂ ਦੇ ਆਧਾਰ 'ਤੇ ਉਸ ਦੀ ਕੁੱਲ ਜਾਇਦਾਦ 44 ਲੱਖ ਰੁਪਏ ਦੱਸੀ ਗਈ ਹੈ। ਸੁਣਵਾਈ ਦੌਰਾਨ ਸੇਂਗਰ ਦੇ ਵਕੀਲ ਨੇ ਕਿਹਾ ਕਿ ਇਸ ਦੀ ਕੀਮਤ ਫਿਲਹਾਲ ਘੱਟ ਚੁੱਕੀ ਹੈ, ਕਿਉਂਕਿ ਉਨ੍ਹਾਂ ਦੀ ਕਾਰ ਦੀ ਕੀਮਤ ਘੱਟ ਹੋ ਗਈ ਹੈ। ਇਸ ਤੋਂ ਇਲਾਵਾ ਸੇਂਗਰ ਦੀ ਬੇਟੀ ਦਾ ਮੈਡੀਕਲ 'ਚ ਦਾਖਲਾ ਕਰਵਾਇਆ ਗਿਆ ਹੈ, ਜਿਸ ਦੀ ਫੀਸ ਦੇਣ ਤੋਂ ਬਾਅਦ ਇਹ ਰਕਮ ਹੋਰ ਘੱਟ ਹੋ ਜਾਵੇਗੀ।

ਕੀ ਹੈ ਮਾਮਲਾ
ਬਰਖਾਸਤ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ। ਫਿਰ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। 

 

ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੰਗਰ ਦਾ ਹੱਥ ਦੱਸਿਆ ਸੀ।
 

ਸੇਂਗਰ ਦੇ ਸਾਥੀਆਂ ਨੇ ਉਸ ਦੇ ਪਿਤਾ 'ਤੇ ਕਥਿਤ ਤੌਰ 'ਤੇ ਤਸ਼ੱਦਦ ਕੀਤਾ ਅਤੇ 3 ਅਪ੍ਰੈਲ, 2018 ਨੂੰ ਉਸ ਨੂੰ ਗ਼ੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿਚ ਫਸਾਇਆ। 9 ਅਪ੍ਰੈਲ, 2018 ਨੂੰ ਨਿਆਇਕ ਹਿਰਾਸਤ ਵਿੱਚ ਉਸ ਦੀ ਮੌਤ ਹੋ ਗਈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court to decide ex-BJP MLA Kuldeep Sengar sentenced to life imprisonment