ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

55 ਸੀਟਾਂ ਜਿੱਤਾਂਗੇ, ਭਾਜਪਾ ਕਰ ਰਹੀ ਹੈ ਜਸ਼ਨ ਦੀ ਤਿਆਰੀ : ਮਨੋਜ ਤਿਵਾਰੀ

ਦਿੱਲੀ ਦੀ 7ਵੀਂ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅਜਿਹੇ 'ਚ ਆਗੂਆਂ ਅਤੇ ਉਮੀਦਵਾਰਾਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ।
 

ਦਿੱਲੀ ਦੇ ਭਾਜਪਾ ਪ੍ਰਧਾਨ ਮਨੋਜ ਤਿਵਾਰੀ ਨੇ ਕਿਹਾ, "ਮੈਂ ਘਬਰਾਇਆ ਹੋਇਆ ਨਹੀਂ ਹਾਂ। ਮੈਨੂੰ ਪੂਰਾ ਭਰੋਸਾ ਹੈ ਕਿ ਭਾਜਪਾ ਲਈ ਅੱਜ ਦਾ ਦਿਨ ਵਧੀਆ ਰਹੇਗਾ। ਅਸੀਂ ਅੱਜ ਦਿੱਲੀ ਦੀ ਸੱਤਾ ਵਿੱਚ ਆ ਰਹੇ ਹਾਂ। ਜੇਕਰ ਅਸੀਂ 55 ਸੀਟਾਂ ਜਿੱਤ ਜਾਈਏ ਤਾਂ ਇਹ ਹੈਰਾਨੀ ਦੀ ਗੱਲ ਨਹੀਂ ਹੋਵੇਗੀ।"
 

 

ਮਨੋਜ ਤਿਵਾਰੀ ਪਹਿਲਾਂ ਵੀ ਕਈ ਵਾਰ ਦਿੱਲੀ ਵਿੱਚ ਭਾਜਪਾ ਦੀ ਜਿੱਤ ਦਾ ਦਾਅਵਾ ਕਰ ਚੁੱਕੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਟਵੀਟ ਕੀਤਾ ਸੀ, "ਇਹ ਸਾਰੇ ਐਗਜ਼ਿਟ ਪੋਲ ਫੇਲ ਹੋ ਜਾਣਗੇ। ਮੇਰਾ ਇਹ ਟਵੀਟ ਸੰਭਾਲ ਕੇ ਰੱਖ ਲਓ। ਭਾਜਪਾ ਦਿੱਲੀ 'ਚ 48 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗੀ। ਕਿਰਪਾ ਕਰਕੇ ਈਵੀਐਮ ਨੂੰ ਦੋਸ਼ੀ ਠਹਿਰਾਉਣ ਦਾ ਕੋਈ ਬਹਾਨਾ ਨਾ ਬਣਾਉਣਾ।"
 

ਦੱਸ ਦੇਈਏ ਕਿ ਦਿੱਲੀ ਚੋਣਾਂ ਦੀ ਗਿਣਤੀ ਨਾਲ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਹਾਲਾਂਕਿ ਸਨਿੱਚਰਵਾਰ ਸ਼ਾਮ ਨੂੰ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਪਰ ਭਾਜਪਾ ਨੇ ਜਿੱਤ ਦਾ ਦਾਅਵਾ ਕੀਤਾ ਹੈ। ਐਗਜ਼ਿਟ ਪੋਲ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਆਪਣੀ ਪਿਛਲੀਆਂ ਚੋਣਾਂ ਦੇ ਨਤੀਜਿਆਂ ਨੂੰ ਦੁਹਰਾਉਣਾ ਚਾਹੇਗੀ। ਇਸ ਦੇ ਨਾਲ ਹੀ ਬੀਜੇਪੀ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਬਾਅਦ ਸੱਤਾ ਵਿੱਚ ਪਰਤਣ ਦੀ ਤਾਕ ਵਿਚ ਹੈ। ਕਾਂਗਰਸ ਵੀ ਵਾਪਸੀ ਦੀ ਕੋਸ਼ਿਸ਼ ਕਰ ਰਹੀ ਹੈ। 
 

ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਸੀਟਾਂ ਜਿੱਤੀਆਂ ਸਨ। ਭਾਜਪਾ ਨੇ ਤਿੰਨ ਸੀਟਾਂ ਜਿੱਤੀਆਂ। ਕਾਂਗਰਸ ਨੂੰ ਇਕ ਵੀ ਸੀਟ ਨਹੀਂ ਮਿਲੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Election Results Manoj Tiwari claims before counting no surprise if we win 55 seats