ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧੰਨਵਾਦ ਦਿੱਲੀ, ਭਾਰਤ ਦੀ ਆਤਮਾ ਨੂੰ ਬਚਾ ਲਿਆ : ਪ੍ਰਸ਼ਾਂਤ ਕਿਸ਼ੋਰ

ਰਾਜਧਾਨੀ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਤੋਂ ਇਹ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਵਾਰ ਫਿਰ ਦਿੱਲੀ 'ਚ ਬਣੇਗੀ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਕੇਜਰੀਵਾਲ ਦੀ ਸਰਕਾਰ ਦਿੱਲੀ 'ਚ ਬਣਦੀ ਦਿਖਾਈ ਦੇ ਰਹੀ ਹੈ, ਜਦਕਿ ਭਾਜਪਾ ਕੁਝ ਸੀਟਾਂ ਹਾਸਲ ਕਰਦੀ ਨਜ਼ਰ ਆ ਰਹੀ ਹੈ। ਕਾਂਗਰਸ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ।
 

ਇਸ ਦੌਰਾਨ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰਕੇ ਰੁਝਾਨਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਦਿੱਲੀ ਅਤੇ ਦਿੱਲੀ ਦੇ ਲੋਕਾਂ ਦਾ ਧੰਨਵਾਦ ਕੀਤਾ।
 

 

ਦਿੱਲੀ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਰਣਨੀਤੀ ਬਣਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ, "ਭਾਰਤ ਦੀ ਆਤਮਾ ਨੂੰ ਬਚਾਉਣ ਲਈ ਖੜ੍ਹੇ ਹੋਣ ਲਈ ਦਿੱਲੀ ਦਾ ਧੰਨਵਾਦ।" ਦੱਸ ਦਈਏ ਕਿ 29 ਜਨਵਰੀ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਦਾ ਇਹ ਪਹਿਲਾ ਟਵੀਟ ਹੈ। 29 ਜਨਵਰੀ ਨੂੰ ਉਨ੍ਹਾਂ ਦਾ ਆਖਰੀ ਟਵੀਟ ਜੀਡੀਯੂ 'ਚੋਂ ਕੱਢੇ ਜਾਣ ਤੋਂ ਬਾਅਦ ਨੀਤੀਸ਼ ਕੁਮਾਰ ਨੂੰ ਧੰਨਵਾਦ ਦੇਣ ਲਈ ਹੈ।
 

ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਮੌਜੂਦਾ ਅੰਕੜਿਆਂ 'ਚ ਆਮ ਆਦਮੀ ਪਾਰਟੀ 58 ਸੀਟਾਂ' ਤੇ ਅੱਗੇ ਹੈ। ਭਾਰਤੀ ਜਨਤਾ ਪਾਰਟੀ ਸਿਰਫ 12 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੂੰ ਹੁਣ ਤੱਕ 53 ਫੀਸਦੀ ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ 39 ਫੀਸਦੀ ਵੋਟਾਂ ਮਿਲੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Election Results Prashant Kishor tweet after Wiinig AAP in Trends Delhi chunav parinam