ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਚੋਣਾਂ 2020 : ਵੋਟਿੰਗ ਖਤਮ, 59.85% ਵੋਟਿੰਗ

1 / 2ਦਿੱਲੀ ਚੋਣਾਂ 2020 : ਵੋਟਿੰਗ ਖਤਮ, 59.85% ਵੋਟਿੰਗ

2 / 2ਦਿੱਲੀ ਚੋਣਾਂ 2020 : ਸ਼ਾਮ 4 ਵਜੇ ਤੱਕ ਹੋਈ 42.70% ਵੋਟਿੰਗ

PreviousNext

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਖਤਮ ਹੋ ਗਈ ਹੈ। ਰਾਤ 9 ਵਜੇ ਤਕ 59.85 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ ਹਲਕੀ ਠੰਢ ਹੋਣ ਕਾਰਨ ਵੋਟਿੰਗ ਕੇਂਦਰਾਂ 'ਤੇ ਵੋਟਰਾਂ ਦੀ ਗਿਣਤੀ ਘੱਟ ਵੇਖੀ ਗਈ ਸੀ ਪਰ ਦੁਪਹਿਰ ਹੁੰਦੇ-ਹੁੰਦੇ ਵੋਟਿੰਗ ਕਰਨ ਵਾਲੇ ਲੋਕਾਂ ਦੀ ਗਿਣਤੀ 'ਚ ਵਾਧਾ ਹੋਇਆ। ਸ਼ਾਹੀਨ ਬਾਗ 'ਚ ਵੀ ਵੋਟਿੰਗ ਸ਼ਾਂਤੀਪੂਰਨ ਤਰੀਕੇ ਨਾਲ ਹੋ ਰਹੀ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਸਾਬਕਾ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਸਮੇਤ ਕਈ ਹੋਰ ਆਗੂਆਂ ਨੇ ਵੀ ਵੋਟਾਂ ਪਾਈਆਂ।
 

ਲਕਸ਼ਮੀ ਨਗਰ ’ਚ ਇੱਕ ਲਾੜੇ ਨੇ ਆਪਣੀ ਬਰਾਤ ਦੀ ਰਵਾਨਗੀ ਤੋਂ ਪਹਿਲਾਂ ਵੋਟ ਪਾਈ ਅਤੇ ਪੋਲਿੰਗ ਬੂਥ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਖੂਬ ਗਿੱਧੇ–ਭੰਗੜੇ ਪਾਏ। ਰਾਜਧਾਨੀ ਦੇ ਯਮੁਨਾ ਵਿਹਾਰ ਸਮੇਤ ਹੋਰ ਕਈ ਇਲਾਕਿਆਂ ’ਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ’ਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਵੋਟਿੰਗ ਦੇਰ ਨਾਲ ਸ਼ੁਰੂ ਹੋਈ।
 

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਸਖਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਵੋਟਿੰਗ ਅੱਜ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਵਾਰ ਦਿੱਲੀ ਵਿੱਚ ਕੁਲ 1 ਕਰੋੜ 47 ਲੱਖ 86 ਹਜ਼ਾਰ 382 ਵੋਟਰ ਹਨ। ਵੋਟਾਂ ਦੀ ਗਿਣਤੀ 11 ਫਰਵਰੀ ਨੂੰ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi elections 2020 voting live updates