ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਕੇਜਰੀਵਾਲ ਨੇ ਦਿੱਤੇ ਦਿੱਲੀ ਅਗਨੀ ਕਾਂਡ ਦੀ ਜਾਂਚ ਦੇ ਹੁਕਮ

 ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 10 ਲੱਖ ਦੇਣ ਦਾ ਐਲਾਨ


ਦਿੱਲੀ ਸਰਕਾਰ ਨੇ ਐਤਵਾਰ ਸਵੇਰੇ ਰਾਣੀ ਝਾਂਸੀ ਰੋਡ ਨੇੜੇ ਅਨਾਜ ਮੰਡੀ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਕਾਰਨ 43 ਲੋਕਾਂ ਦੀ ਮੌਤ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। 


ਘਟਨਾ ਵਾਲੀ ਥਾਂ 'ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਕੀਤੀ ਜਾਵੇਗੀ। ਸੱਤ ਦਿਨਾਂ ਵਿੱਚ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੇ ਇਸ ਘਟਨਾ ਵਿੱਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

 

 

 

 

ਅੱਗ ਲੱਗਣ 'ਤੇ ਤਕਰੀਬਨ 50 ਲੋਕ ਫ਼ੈਕਟਰੀ ਦੇ ਅੰਦਰ ਮੌਜੂਦ ਸਨ। ਫ਼ੈਕਟਰੀ ਇੱਕ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਸੀ। ਇਸ ਘਟਨਾ 'ਤੇ ਲੋਕ ਨਾਇਕ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਕਿਸ਼ੋਰ ਸਿੰਘ ਨੇ ਕਿਹਾ ਕਿ ਜ਼ਖ਼ਮੀਆਂ ਦੀ ਹਾਲਤ ਗੰਭੀਰ ਨਹੀਂ ਹੈ, ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।


ਦੱਸ ਦਈਏ ਕਿ ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਨੂੰ ਸਵੇਰੇ 5.22 ਵਜੇ ਅਨਾਜ ਮੰਡੀ ਦੇ ਘਰ ਨੂੰ ਲੱਗੀ ਅੱਗ ਬਾਰੇ ਜਾਣਕਾਰੀ ਮਿਲੀ। ਅੱਗ ਬੁਝਾਓ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਜਾਣਕਾਰੀ ਸਵੇਰੇ 5.22 ਵਜੇ ਮਿਲੀ, ਜਿਸ ਤੋਂ ਬਾਅਦ 30 ਅੱਗ ਬੁਝਾਓ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi fire incident CM Arvind Kejriwal says I have ordered a magisterial inquiry into it