ਅਗਲੀ ਕਹਾਣੀ

ਦਿੱਲੀ ਦੇ ਅਗਨੀਕਾਂਡ ’ਤੇ PM ਮੋਦੀ, ਅਮਿਤ ਸ਼ਾਹ, ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਵਿਖੇ ਸਥਿਤ ਇਕ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ ਵਿੱਚ ਹੁਣ ਤੱਕ 43 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ

 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ਨੂੰ ਭਿਆਨਕ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ, 'ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਵਿੱਚ ਅੱਗ ਲੱਗਣ ਦੀ ਘਟਨਾ ਭਿਆਨਕ ਹੈ। ਇਸ ਘਟਨਾ ਵਿੱਚ ਮੈਂ ਉਨ੍ਹਾਂ ਲੋਕਾਂ ਤੋਂ ਦੁਖੀ ਹਾਂ ਜਿਨ੍ਹਾਂ ਨੇ ਆਪਣੀ ਜਾਨ ਗੁਆਈ। ਮੈਂ ਜ਼ਖ਼ਮੀਆਂ ਦੀ ਜਲਦੀ ਤੰਦਰੁਸਤੀ ਚਾਹੁੰਦਾ ਹਾਂ। ਸਬੰਧਤ ਵਿਭਾਗ ਘਟਨਾ ਵਾਲੀ ਥਾਂ 'ਤੇ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾ ਰਹੇ ਹਨ।
 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

 


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਬੰਧਤ ਸਾਰੇ ਵਿਭਾਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹਰ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

 


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ਨੂੰ ਬਹੁਤ ਦੁਖਦਾਈ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕੀਤਾ, 'ਸੁਰੱਖਿਆ ਅਤੇ ਬਚਾਅ ਕਾਰਜ ਚੱਲ ਰਹੇ ਹਨ, ਫਾਇਰ ਵਿਭਾਗ ਦੇ ਕਰਮਚਾਰੀ ਆਪਣੀ ਪੂਰੀ ਤਨਦੇਹੀ ਦੇ ਰਹੇ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
 

ਦਿੱਲੀ ਸਰਕਾਰ ‘ਚ ਖੁਰਾਕ ਅਤੇ ਸਪਲਾਈ ਮੰਤਰੀ ਇਮਰਾਨ ਹੁਸੈਨ

 

 


ਦਿੱਲੀ ਸਰਕਾਰ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਇਮਰਾਨ ਹੁਸੈਨ ਨੇ ਇਸ ਘਟਨਾ ਨੂੰ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Fire Incident PM Modi Amit Shah Arvind Kejriwal among others expressed grief