ਦਿੱਲੀ ਦੇ ਅਨਾਜ ਮੰਡੀ ਵਿੱਚ ਅੱਗ ਲੱਗਣ ਦੇ ਮਾਮਲੇ ਵਿੱਚ 43 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਰਾਜਨੀਤੀ ਜਾਰੀ ਹੈ। ਦਿੱਲੀ ਅੱਗ ਲੱਗਣ 'ਤੇ ਭਾਜਪਾ ਸੰਸਦ ਮੈਂਬਰ ਅਤੇ ਦਿੱਲੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਫੈਕਟਰੀ (ਇਮਾਰਤ) ਦੇ ਮਾਲਕ ਰੇਹਾਨ ਬਾਰੇ ਵੱਡਾ ਦਾਅਵਾ ਕੀਤਾ ਹੈ।
ਮਨੋਜ ਤਿਵਾੜੀ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੀ ਅਨਾਜ ਮੰਡੀ ਦਾ ਮਾਲਕ ਰੇਹਾਨ ਆਮ ਆਦਮੀ ਪਾਰਟੀ ਦਾ ਵਰਕਰ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਐਤਵਾਰ ਸਵੇਰੇ ਦਿੱਲੀ ਦੀ ਅਨਾਜ ਮੰਡੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਤਕਰੀਬਨ 43 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 60 ਤੋਂ ਵੱਧ ਕਾਮੇ ਬਚਾਏ ਗਏ ਸਨ।
Manoj Tiwari, BJP: Rehan, owner of the floor (where a fire broke out yesterday in Delhi's Anaj Mandi) is said to be a Aam Aadmi Party (AAP) worker. #DelhiFire pic.twitter.com/hmDOZG8yWV
— ANI (@ANI) December 9, 2019
ਜ਼ਿਕਰਯੋਗ ਹੈ ਕਿ ਰਾਣੀ ਝਾਂਸੀ ਰੋਡ ਨੇੜੇ ਪੁਰਾਣੀ ਅਨਾਜ ਮੰਡੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਸਵੇਰੇ 5 ਵਜੇ ਅੱਗ ਲੱਗੀ। ਸਥਾਨਕ ਲੋਕਾਂ ਨੇ ਦੱਸਿਆ ਕਿ ਅੱਗ ਦੂਜੀ ਮੰਜ਼ਲ ਤੋਂ ਸ਼ੁਰੂ ਹੋਈ ਅਤੇ ਹੌਲੀ ਹੌਲੀ ਸਾਰੀ ਇਮਾਰਤ ਨੂੰ ਘੇਰ ਲਿਆ। ਇਮਾਰਤ ਦੀ ਹੇਠਲੀ ਮੰਜ਼ਲ ਅਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਲੋਕ ਬਾਹਰ ਨਿਕਲਣ 'ਚ ਕਾਮਯਾਬ ਹੋ ਗਏ। ਪਰ ਹੋਰ ਮੰਜ਼ਿਲਾਂ 'ਤੇ 65 ਲੋਕ ਫਸ ਗਏ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੌਕੇ ਦਾ ਦੌਰਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਅਤੇ ਝੁਲਸੇ ਲੋਕਾਂ ਨੂੰ 1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਦਿੱਲੀ ਸਰਕਾਰ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਸੱਤ ਦਿਨਾਂ ਦੇ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ।