ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੇ ਭਜਨਪੁਰਾ 'ਚ ਇੱਕੋ ਘਰ ਤੋਂ ਮਿਲੀਆਂ 5 ਲਾਸ਼ਾਂ, ਇਲਾਕੇ 'ਚ ਸਨਸਨੀ

ਉੱਤਰ-ਪੂਰਬੀ ਦਿੱਲੀ ਦੇ ਭਜਨਪੁਰਾ ਇਲਾਕੇ ਦੇ ਇੱਕ ਘਰ ਵਿੱਚ ਪੰਜ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸਾਰੇ ਮ੍ਰਿਤਕ ਇਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

 

 

ਸਾਰੀਆਂ ਪੰਜ ਲਾਸ਼ਾਂ ਸੜੀ ਗਲੀ ਹਾਲਤ ਵਿੱਚ ਹਨ। ਇਨ੍ਹਾਂ ਵਿੱਚੋਂ 2 ਲਾਸ਼ਾਂ ਔਰਤਾਂ ਦੀਆਂ ਹਨ। ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਡੀਸੀਪੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਮੌਕੇ ਉੱਤੇ ਪੁੱਜ ਕੇ ਜਾਂਚ ਕਰ ਰਹੀ ਹੈ। ਇਹ ਖ਼ਦਸ਼ਾ ਹੈ ਕਿ ਪੰਜਾਂ ਦਾ ਕਤਲ ਕੀਤਾ ਗਿਆ ਹੈ।

 

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਭਜਨਪੁਰਾ ਦੀ ਗਲੀ ਨੰਬਰ 9 ਵਿੱਚ ਵਾਪਰੀ ਹੈ। ਆਪਣੀ ਮੁੱਢਲੀ ਜਾਂਚ ਵਿੱਚ ਪੁਲਿਸ ਲਾਸ਼ਾਂ ਦਾ ਚਾਰ ਤੋਂ ਪੰਜ ਦਿਨ ਪੁਰਾਣਾ ਹੋਣ ਦਾ ਦਾਅਵਾ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਲਾਸ਼ਾਂ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਹਨ।
 

ਪੁਲਿਸ ਸੂਤਰਾਂ ਅਨੁਸਾਰ ਪਹਿਲੀ ਨਜ਼ਰ ਵਿੱਚ ਇਹ ਖ਼ੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ ਪਰ ਘਰ ਅੰਦਰ ਲੁੱਟ ਹੋਈ ਹੈ, ਇਸ ਲਈ ਪੁਲਿਸ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ। ਮ੍ਰਿਤਕ ਸ਼ੰਭੂਨਾਥ ਇਕ ਈ-ਰਿਕਸ਼ਾ ਚਲਾਉਂਦਾ ਸੀ ਅਤੇ ਇਥੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Five people found dead at a house in Bhajanpura