ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਸੁਪਰੀਮ ਕੋਰਟ ਨੇ ਰੱਦ ਕੀਤੀ ਕਿਊਰੇਟਿਵ ਪਟੀਸ਼ਨ, ਫਾਂਸੀ ਤੈਅ

ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਮਿਲੀ ਮੌਤ ਦੀ ਸਜ਼ਾ ਵਿਰੁੱਧ ਦੋ ਕਿਊਰੇਟਿਵ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਪਟੀਸ਼ਨ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਵਿਨੇ ਅਤੇ ਮੁਕੇਸ਼ ਵੱਲੋਂ ਦਾਖਲ ਕੀਤੀ ਗਈ ਸੀ। ਇਸ ਪਟੀਸ਼ਨ 'ਤੇ ਸੁਣਵਾਈ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਕੀਤੀ। ਬੈਂਚ 'ਚ ਜਸਟਿਸ ਐਨ.ਵੀ. ਰਮਾਨਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰ.ਐਫ. ਨਰੀਮਨ, ਜਸਟਿਸ ਆਰ. ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਿਲ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਮੁਕੇਸ਼ (32), ਪਵਨ ਗੁਪਤਾ (25), ਵਿਨੈ ਕੁਮਾਰ ਸ਼ਰਮਾ (26) ਅਤੇ ਅਕਸ਼ੈ ਕੁਮਾਰ ਸਿੰਘ (31) ਵਿਰੁੱਧ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਵੇਗੀ।

 


 

ਅੱਜ ਦੀ ਸੁਣਵਾਈ 'ਤੇ ਨਿਰਭਯਾ ਦੀ ਮਾਂ ਨੇ ਕਿਹਾ ਕਿ ਇਹ ਸਿਰਫ਼ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਹੈ। ਮੈਨੂੰ ਪੂਰੀ ਉਮੀਦ ਸੀ ਕਿ ਉਨ੍ਹਾਂ ਦੀ ਪਟੀਸ਼ਨਾਂ ਰੱਦ ਕਰ ਦਿੱਤੀਆਂ ਜਾਣਗੀਆਂ।
 

ਮੇਰਠ ਦਾ ਪਵਨ ਜੱਲਾਦ ਦੇਵੇਗਾ ਫਾਂਸੀ :
ਚਾਰਾਂ ਦੋਸ਼ੀਆਂ ਨੂੰ ਮੇਰਠ ਦਾ ਪਵਨ ਜੱਲਾਦ ਫਾਂਸੀ ਦੇਣ ਲਈ ਤਿਹਾੜ ਜੇਲ ਜਾਵੇਗਾ। ਦੱਸਣਯੋਗ ਹੈ ਕਿ  ਉੱਤਰ ਪ੍ਰਦੇਸ਼ ਵਿੱਚ ਸਿਰਫ ਦੋ ਜੱਲਾਦ ਹਨ, ਪਹਿਲਾ ਮੇਰਠ ਦਾ ਪਵਨ ਅਤੇ ਦੂਜਾ ਲਖਨਊ ਦਾ ਇਲਿਯਾਸ ਜੱਲਾਦ। ਪਵਨ ਜੱਲਾਦ ਮੇਰਠ ਵਿੱਚ ਰਹਿੰਦਾ ਹੈ। ਪਹਿਲਾਂ ਉਸ ਦੇ ਪਿਤਾ ਮਾਮੂ ਸਿੰਘ, ਦਾਦਾ ਕੱਲੂ ਸਿੰਘ ਅਤੇ ਪੜ੍ਹਦਾਦਾ ਲਕਸ਼ਮਣ ਸਿੰਘ ਫਾਂਸੀ ਦਿੰਦੇ ਸਨ। ਪਵਨ ਦੇਸ਼ ਦਾ ਇਕਲੌਤਾ ਜਿਹਾ ਜੱਲਾਦ ਹੈ ਜੋ ਆਪਣੇ ਪੁਰਖਿਆਂ ਦੇ ਕਾਰੋਬਾਰ ਨੂੰ ਸੰਭਾਲ ਰਿਹਾ ਹੈ। ਕੱਲੂ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲਾਂ ਨੂੰ ਫਾਂਸੀ ਦਿੱਤੀ ਸੀ।

 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi gang rape case Supreme Court dismisses curative petitions of two convicts