ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਗੈਂਗਰੇਪ : ਡੈਥ ਵਾਰੰਟ 'ਤੇ ਸੁਣਵਾਈ 7 ਜਨਵਰੀ ਤਕ ਮੁਲਤਵੀ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕਾਂਡ ਦੇ ਦੋਸ਼ੀਆਂ ਨੂੰ ਡੈਥ ਵਾਰੰਟ ਜਾਰੀ ਕਰਨ ਲਈ ਸੁਣਵਾਈ 7 ਜਨਵਰੀ 2020 ਤਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਦਿੱਲੀ ਸਰਕਾਰ ਦੀ ਉਸ ਅਰਜ਼ੀ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਨਿਰਭਯਾ ਕਾਂਡ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ 'ਡੈਥ ਵਾਰੰਟ' ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਬਾਅਦ ਪੀੜਤਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਅਦਾਲਤ ਸਿਰਫ ਦੋਸ਼ੀਆਂ ਦੇ ਅਧਿਕਾਰਾਂ ਨੂੰ ਵੇਖ ਰਿਹਾ ਹੈ, ਸਾਡੇ ਨਹੀਂ। ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਸੁਣਵਾਈ ਦੀ ਅਗਲੀ ਤਰੀਕ 'ਤੇ ਫੈਸਲਾ ਦਿੱਤਾ ਜਾਵੇਗਾ।
 

ਅਦਾਲਤ ਨੇ ਨਿਰਭਯਾ ਕਾਂਡ ਦੀ ਸੁਣਵਾਈ 7 ਜਨਵਰੀ ਨੂੰ ਤੈਅ ਕੀਤੀ ਹੈ ਅਤੇ ਤਿਹਾੜ ਜੇਲ ਅਧਿਕਾਰੀਆਂ ਨੂੰ ਦੋਸ਼ੀਆਂ ਨੂੰ ਇੱਕ ਹਫਤੇ 'ਚ ਨੋਟਿਸ ਜਾਰੀ ਕਰਨ ਲਈ ਕਿਹਾ ਹੈ। ਇਸ ਦੌਰਾਨ ਪੀੜਤਾ ਦੀ ਮਾਂ ਦੇ ਵਕੀਲ ਨੇ ਅਦਾਲਤ 'ਚ ਕਿਹਾ ਕਿ ਡੈਥ ਵਾਰੰਟ ਜਾਰੀ ਕਰਨ 'ਚ ਕੋਈ ਰੁਕਾਵਟ ਨਹੀਂ ਹੈ।
 

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ, 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
 

ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਹਾਲੇ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi gang rape victim nirbhaya s mother breaks down says court is only looking at their convicts rights