ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਗੈਂਗਰੇਪ–ਕਤਲ ਦੇ ਦੋਸ਼ੀ ਵਿਨੇ ਦੀ ਫਾਂਸੀ ਲਈ ਹੋਇਆ ਰਾਹ ਪੱਧਰਾ, ਬੇਨਤੀ ਰੱਦ

ਦਿੱਲੀ ਗੈਂਗਰੇਪ–ਕਤਲ ਦੇ ਦੋਸ਼ੀ ਵਿਨੇ ਦੀ ਫਾਂਸੀ ਲਈ ਹੋਇਆ ਰਾਹ ਪੱਧਰਾ, ਬੇਨਤੀ ਰੱਦ

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਚਾਰ ਦੋਸ਼ੀਆਂ ਵਿੱਚੋਂ ਇੱਕ ਵਿਨੇ ਸ਼ਰਮਾ ਦੀ ਰਹਿਮ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਅੱਜ ਮੁੱਢੋਂ ਰੱਦ ਕਰ ਦਿੱਤੀ ਹੈ। ਦਰਅਸਲ, ਰਾਸ਼ਟਰਪਤੀ ਨੇ ਉਸ ਦੀ ਜਿਹੜੀ ਰਹਿਮ ਦੀ ਪਟੀਸ਼ਨ ਰੱਦ ਕੀਤੀ ਸੀ, ਉਸੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਸੀ।

 

 

ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਏਐੱਸ ਬੋਪੰਨਾ ਨਾਲ ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਹੇਠਲੇ ਬੈਂਚ ਨੇ ਵਿਨੇ ਦੀ ਅਪੀਲ ਉੱਤੇ ਫ਼ੈਸਲਾ ਸੁਣਾਇਆ।

 

 

ਇਸ ਤੋਂ ਪਹਿਲਾਂ ਚਾਰ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਸੀ ਕਿ ਉਹ ਚਾਰੇ ਨਿਰਦੋਸ਼ ਹਨ। ਦੋਸ਼ੀ ਮੁਕੇਸ਼ ਦੀ ਮਾਂ ਨੇ ਵਿਰੋਧ–ਪ੍ਰਦਰਸ਼ਨ ਕਰਦਿਆਂ ਕਿਹਾ ਕਿ ਉਸ ਨੂੰ ਇੱਕ ਮੌਕਾ ਮਿਲਣਾ ਚਾਹੀਦਾ ਹੈ।

 

 

ਇੱਕ ਹੋਰ ਦੋਸ਼ੀ ਪਵਨ ਗੁਪਤਾ ਦੀ ਭੈਣ ਨੇ ਮੰਗ ਕੀਤੀ ਸੀ ਕਿ ਉਸ ਦੇ ਭਰਾ ਨੂੰ ਫਾਂਸੀ ਨਹੀਂ ਹੋਣੀ ਚਾਹੀਦੀ। ਉਸ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਗੱਲਬਾਤ ਦੌਰਾਨ ਕਿਹ ਕਿ ਪਵਨ ਨਿਰਦੋਸ਼ ਹੈ। ਤੀਜੇ ਦੋਸ਼ੀ ਵਿਨੇ ਸ਼ਰਮਾ ਦੀ ਮਾਂ ਨੇ ਕਿਹਾ ਕਿ ਇੱਕ ਵਿਅਕਤੀ ਦੀ ਮੌਤ ਲਈ ਪੰਜ ਲੋਕਾਂ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।

 

 

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 2012 ਦੇ ਨਿਰਭਯਾ ਸਮੂਹਕ ਬਲਾਤਕਾਰ ਤੇ ਕਤਲ ਮਾਮਲੇ ਦੇ ਦੋਸ਼ੀਆਂ ਵਿੱਚੋਂ ਇੱਕ ਵਿਨੇ ਕੁਮਾਰ ਸ਼ਰਮਾ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਵੱਲੋਂ ਰੱਦ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਉੱਤੇ ਕੱਲ੍ਹ ਵੀਰਵਾਰ ਨੂੰ ਸੁਣਵਾਈ ਮੁਕੰਮਲ ਕੀਤੀ। ਅਦਾਲਤ ਇਸ ਪਟੀਸ਼ਨ ਉੱਤੇ ਅੱਜ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਏਗੀ।

 

 

ਵਿਨੇ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਜੇਲ੍ਹ ਵਿੱਚ ਕਥਿਤ ਤਸ਼ੱਦਦ ਤੇ ਦੁਰਵਿਹਾਰ ਕਾਰਨ ਉਹ ਮਾਨਸਿਕ ਤੌਰ ਉੱਤੇ ਬੀਮਾਰ ਹੋ ਗਿਆ ਹੈ। ਨਿਰਭਯਾ ਦੇ ਮਾਪਿਆਂ ਨੇ ਸਮੂਹਕ ਬਲਾਤਕਾਰ ਤੇ ਕਤਲ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਵਿੱਚ ਦੇਰੀ ਵਿਰੁੱਧ ਵੀਰਵਾਰ ਨੂੰ ਪ੍ਰਦਰਸ਼ਨ ਕੀਤਾ। ਨਿਰਭਯਾ ਮਾਮਲੇ ’ਚ ਦੋਸ਼ੀਆਂ ਵਿਰੁੱਧ ਨਵੇਂ ਡੈੱਥ–ਵਾਰੰਟ ਦੀ ਮੰਗ ਨੂੰ ਲੈ ਕੇ ਪਟੀਸ਼ਨਾਂ ਉੱਤੇ ਅਦਾਲਤ ਵੱਲੋਂ ਸੁਣਵਾਈ ਸੋਮਵਾਰ ਤੱਕ ਮੁਲਤਵੀ ਕੀਤੇ ਜਾਣ ਪਿੱਛੋਂ ਇਹ ਪ੍ਰਦਰਸ਼ਨ ਹੋਇਆ।

 

 

ਦਿੱਲੀ ਦੀ ਇੱਕ ਅਦਾਲਤ ਨੇ ਨਿਰਭਯਾ ਮਾਮਲੇ ਦੇ ਦੋਸ਼ੀ ਪਵਨ ਗੁਪਤਾ ਦੀ ਨੁਮਾਇੰਦਗੀ ਕਰਨ ਲਈ ਰਵੀ ਕਾਜ਼ੀ ਨੂੰ ਵਕੀਲ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਪਵਨ ਨੇ DLSA ਵੱਲੋਂ ਕੀਤੀ ਗਈ ਕਾਨੂੰਨੀ ਮਦਦ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Gangrape Murder convict Vinay now be hanged Mercy petition cancelled