ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੀਲਾ ਦੀਕਸ਼ਿਤ ਦੀ ਮੌਤ ’ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਸ਼ੋਕ ਐਲਾਨਿਆ

ਸ਼ੀਲਾ ਦੀਕਸ਼ਿਤ ਦੀ ਮੌਤ ’ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਸ਼ੋਕ ਐਲਾਨਿਆ

ਦਿੱਲੀ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਮੌਤ ਉਤੇ ਰਾਸ਼ਟਰੀ ਰਾਜਧਾਨੀ ਵਿਚ ਦੋ ਦਿਨ ਲਈ ਸ਼ੋਕ ਦਾ ਐਲਾਨ ਕੀਤਾ ਹੈ। ਦਿੱਲੀ ਦੀ ਤਿੰਨ ਵਾਰ ਮੁੱਖ ਮੰਤਰੀ ਰਹੀ ਦੀਕਸ਼ਿਤ ਦਾ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 81 ਸਾਲ ਦੇ ਸਨ।

 

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ‘ਦਿੱਲੀ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਿਤ ਦੇ ਸਨਮਾਨ ਵਿਚ ਦੋ ਦਿਨ ਦਾ ਸਰਕਾਰੀ ਸ਼ੋਕ ਐਲਾਨਿਆ ਹੈ। ਉਨ੍ਹਾਂ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਦੀਕਸ਼ਿਤ ਦੀ ਮੌਤ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਵਿਚ ਵੈਸਣੂ ਦੇਵੀ ਮੰਦਰ ਦੀ ਆਪਣੀ ਪ੍ਰਸਤਾਵਿਤ ਯਾਤਰਾ ਨੂੰ ਰਦ ਕਰ ਦਿੱਤਾ।

 

ਸਿਸੋਦੀਆ ਨੇ ਟਵਿਟਰ ਉਤੇ ਕਿਹਾ ‘ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਿਤ ਦੀ ਮੌਛ ਦੀ ਖਬਰ ਨਾਲ ਬਹੁਤ ਦੁੱਖ ਹੋਇਆ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਸ਼ਕਤੀ ਦੇਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi government announces two days mourning on Sheila Dikshit demise