ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਨ੍ਹਈਆ ਕੁਮਾਰ ਵਿਰੁੱਧ ਚੱਲੇਗਾ ਦੇਸ਼ਧ੍ਰੋਹ ਦਾ ਕੇਸ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼ੁੱਕਰਵਾਰ ਨੂੰ ਭਾਰਤ ਵਿਰੋਧੀ ਨਾਹਰੇ ਲਗਾਉਣ ਅਤੇ ਨਫ਼ਰਤ ਫੈਲਾਉਣ ਦੇ ਦੋਸ਼ 'ਚ ਘਿਰੇ ਕਨ੍ਹਈਆ ਕੁਮਾਰ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜੂਰੀ ਦੇ ਦਿੱਤੀ ਹੈ। ਦਿੱਲੀ ਸਰਕਾਰ ਨੇ ਇੱਕ ਸਾਲ ਤੋਂ ਵੱਧ ਸਮੇਂ ਤਕ ਮੁਕੱਦਮਾ ਚਲਾਉਣ ਦੀ ਫਾਈਲ ਰੋਕ ਕੇ ਰੱਖੀ ਸੀ।
 

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਸੀਪੀਆਈ ਨੇਤਾ ਕਨ੍ਹਈਆ ਕੁਮਾਰ 'ਤੇ ਸਾਲ 2016 ਵਿੱਚ ਜੇਐਨਯੂ ਕੈਂਪਸ ਵਿੱਚ ਭਾਰਤ ਵਿਰੋਧੀ ਨਾਅਰੇ ਲਗਾਉਣ ਅਤੇ ਨਫ਼ਰਤ ਫੈਲਾਉਣ ਦੇ ਦੋਸ਼ 'ਚ ਇੱਕ ਸਾਲ ਪਹਿਲਾਂ ਦਿੱਲੀ ਪੁਲਿਸ ਨੇ ਚਾਰਜਸ਼ੀਟ ਦਾਇਰ ਕੀਤੀ ਸੀ। ਕਨ੍ਹਈਆ ਕੁਮਾਰ ਵਿਰੁੱਧ ਦੇਸ਼ਧ੍ਰੋਹ ਸਮੇਤ 8 ਧਾਰਾਵਾਂ ਲਗਾਈਆਂ ਗਈਆਂ ਹਨ।
 

 

ਦਿੱਲੀ ਪੁਲਿਸ ਨੇ ਸਰਕਾਰ ਦੀ ਮਨਜੂਰੀ ਤੋਂ ਬਗੈਰ ਦੇਸ਼ਧ੍ਰੋਹ ਅਤੇ ਹੋਰ ਧਾਰਾਵਾਂ ਵਿੱਚ 14 ਜਨਵਰੀ 2019 ਨੂੰ ਦੋਸ਼ ਪੱਤਰ ਦਾਖਲ ਕੀਤਾ ਸੀ। ਸਰਕਾਰੀ ਮਨਜੂਰੀ ਨਾ ਹੋਣ ਕਾਰਨ ਚਾਰਜਸ਼ੀਟ ਦੀ ਸੁਣਵਾਈ ਇੱਕ ਸਾਲ ਤੋਂ ਲਟਕੀ ਹੋਈ ਸੀ। ਅਦਾਲਤ ਨੇ ਬੀਤੀ 19 ਫ਼ਰਵਰੀ ਨੂੰ ਦਿੱਲੀ ਸਰਕਾਰ ਨੂੰ ਮਨਜੂਰੀ ਦੇਣ ਜਾਂ ਨਾ ਦੇਣ ਬਾਰੇ ਫ਼ੈਸਲਾ ਲੈਣ ਲਈ ਕਿਹਾ ਸੀ।
 

ਅਦਾਲਤ ਨੇ ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ 3 ਅਪ੍ਰੈਲ ਤਕ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਗਿਆ ਸੀ। ਇਹ ਕੇਸ ਕਨ੍ਹਈਆ ਕੁਮਾਰ, ਉਮਰ ਖਾਲਿਦ, ਅਰਿਬਰਾਨ ਭੱਟਾਚਾਰੀਆ ਸਮੇਤ 10 ਜਣਿਆਂ ਵਿਰੁੱਧ ਜੇਐਨਯੂ ਕੈਂਪਸ ਵਿੱਚ 9 ਫਰਵਰੀ 2016 ਨੂੰ ਆਯੋਜਿਤ ਕੀਤੇ ਗਏ ਇੱਕ ਪ੍ਰੋਗਰਾਮ ਦੌਰਾਨ ਦੇਸ਼ ਵਿਰੋਧੀ ਨਾਅਰੇਬਾਜ਼ੀ ਕਰਨ ਨਾਲ ਸਬੰਧਤ ਹੈ। ਇਸ ਤੋਂ ਬਾਅਦ ਉਨ੍ਹਾਂ 'ਤੇ ਦਿੱਲੀ ਪੁਲਿਸ ਨੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:delhi government okays prosecution of kanhaiya kumar for sedition case