ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੇਲੀ ਨਾਲ ਬਲਾਤਕਾਰ ਮਾਮਲੇ ’ਚ ਦਾਤੀ ਮਹਾਰਾਜ ਨੂੰ ਝੱਟਕਾ, CBI ਹੀ ਕਰੇਗੀ ਜਾਂਚ

1 / 2daati maharaj

2 / 2daati maharaj

PreviousNext

ਦਿੱਲੀ ਹਾਈ ਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਰਾਹੀਂ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ, ਜਿਸ ਚ ਉਸ ਦੇ ਖ਼ਿਲਾਫ਼ ਦਰਜ ਬਲਾਤਕਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਪਣ ਦਾ ਹੁਕਮ ਦਿੱਤਾ ਗਿਆ ਸੀ। ਅਪੀਲ ਖਾਰਜ ਹੋਣ ਮਗਰੋਂ ਇਹ ਸਾਫ ਹੋ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਹੀ ਕਰੇਗੀ।

 

ਚੀਫ਼ ਜਸਟਿਸ ਰਾਜਿੰਦਰ ਮੈਨਨ ਅਤੇ ਜਸਟਿਸ ਵੀ ਕੇ ਰਾਓ ਦੀ ਬੈਂਚ ਨੇ 3 ਅਕਤੂਬਰ ਦੇ ਅਦਾਲਤ ਦੇ ਫੈਸਲੇ ਖਿਲਾਫ਼ ਦਾਖਿਲ ਦਾਤੀ ਮਹਾਰਾਜ ਦੀ ਮੁੜਵਿਚਾਰ ਅਪੀਲ ਤੇ ਇਹ ਫੈਸਲਾ ਸੁਣਾਇਆ। ਕੋਰਟ ਨੇ 3 ਅਕਤੂਬਰ ਨੂੰ ਪੀੜਤ ਚੇਲੀ ਦੀ ਅਪੀਲ ਤੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਗਈ ਸੀ।

 

ਦੱਸਣਯੋਗ ਹੈ ਕਿ ਪੀੜਤ ਚੇਲੀ ਨੇ ਦਾਤੀ ਮਹਾਰਾਜ ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਪੁਲਿਸ ਨੇ ਜਾਂਚ ਕੀਤੀ, ਉਹ ਕੀਤੀ ਗਈ ਜਾਂਚ ਤੇ ਸ਼ੱਕ ਪੈਦਾ ਕਰਦੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi HC dismisses Daati Maharaj plea for review of decision transferring rape probe to CBI