ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਨੂੰ ‘ਆਪ’ ਦੇ ਪੂਰਾ ਰਾਜ ਦੇ ਵਾਅਦੇ ਖਿਲਾਫ ਦਾਇਰ ਪਟੀਸ਼ਨ ਖਾਰਜ

ਦਿੱਲੀ ਨੂੰ ‘ਆਪ’ ਦੇ ਪੂਰਾ ਰਾਜ ਦੇ ਵਾਅਦੇ ਖਿਲਾਫ ਦਾਇਰ ਪਟੀਸ਼ਨ ਖਾਰਜ

ਦਿੱਲੀ ਨੂੰ ਪੂਰੇ ਸੂਬੇ ਦਾ ਦਰਜਾ ਦੇਣ ਦੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਾਅਦੇ ਖਿਲਾਫ ਦਾਇਰ ਕੀਤੀ ਗਈ ਇਕ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਖਾਰਜ ਕਰ ਦਿੱਤਾ।

 

ਜੱਜ ਰਾਜੇਂਦਰ ਮੇਨਨ ਅਤੇ ਜੱਜ ਅਨੂਪ ਜੈਰਾਮ ਦੇ ਬੈਂਚ ਨੇ ਪਟੀਸ਼ਨਰ ਅਨਿਲ ਦੱਤਾ ਸ਼ਰਮਾ ਵੱਲੋਂ ਦਾਇਰ ਜਨਹਿਤ ਪਟੀਸ਼ਨ (ਪੀਆਈਐਲ) ਨੂੰ ਖਾਰਜ ਕਰ ਦਿੱਤਾ। ਆਪਣੀ ਜਾਚਿਕਾ ਵਿਚ ਅਨਿਲ ਸ਼ਰਮਾ ਨੇ ਅਦਾਲਤ ਨੂੰ ਕਿਹਾ ਕਿ ‘ਆਪ’ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਦਿੱਲੀ ਨੂੰ ਪੂਰਾ ਰਾਜ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰ ਉਨ੍ਹਾਂ ਦੀਆਂ ਵੋਟਾਂ ਮੰਗ ਰਹੀ ਹੈ, ਜੋ ਗਲਤ ਤੇ ਝੂਠੀ ਜਾਣਕਾਰੀ ਉਤੇ ਅਧਾਰਿਤ ਹੈ।

 

 

ਉਨ੍ਹਾਂ ਕਿਹਾ ਕਿ ‘ਆਪ’ ਕੋਲ ਅਜਿਹੀ ਕੋਈ ਸ਼ਕਤੀ ਜਾਂ ਅਧਿਕਾਰ ਨਹੀਂ ਹੈ, ਜੋ ਦਿੱਲੀ ਨੂੰ ਪੂਰੇ ਸੂਬੇ ਦਾ ਦਰਜਾ ਦੇਣ ਦੇ ਵਾਅਦੇ ਨੂੰ ਪੂਰਾ ਕਰ ਸਕੇ। ਪਟੀਸ਼ਨ ਕਰਤਾ ਨੇ ਕਿਹਾ ਕਿ ਜੇਕਰ ‘ਆਪ’ ਦਿੱਲੀ ਵਿਚ ਸਾਰੀਆਂ ਸੱਤੇ ਸੀਟਾਂ ਉਤੇ ਜਿੱਤ ਹਾਸਲ ਕਰਦੀ ਹੈ ਤਾਂ ਵੀ ਉਹ ਰਾਸ਼ਟਰੀ ਰਾਜਧਾਨੀ ਨੂੰ ਪੂਰਾ ਰਾਜ ਦਾ ਦਰਜਾ ਨਹੀਂ ਦੇ ਸਕਦੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi HC dismisses PIL against AAP promise of full statehood status to delhi