ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INX ਮੀਡੀਆ ਮਾਮਲਾ: ਪੀ ਚਿਦੰਬਰਮ ਹੋ ਸਕਦੇ ਹਨ ਗ੍ਰਿਫ਼ਤਾਰ, ਅਗਾਊਂ ਜ਼ਮਾਨਤ ਪਟੀਸ਼ਨ ਹੋਈ ਰੱਦ

ਆਈਐਨਐਕਸ ਮੀਡੀਆ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਦੋਸ਼ੀ ਬਣਾਏ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਪੀ ਚਿਦੰਬਰਮ ਸੁਪਰੀਮ ਕੋਰਟ ਚਲੇ ਗਏ ਹਨ। 

 

ਸੀਆਈਆਈ ਨੇ ਆਈਐਨਐਕਸ ਮੀਡੀਆ ਮਾਮਲੇ ਵਿੱਚ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ, ਜਦੋਂ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਾਖ਼ਲ ਕੀਤਾ ਹੈ। ਜਸਟਿਸ ਸੁਨੀਲ ਗੌੜ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਜਨਵਰੀ ਨੂੰ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

 

ਹਵਾਬਾਜ਼ੀ ਘੁਟਾਲੇ ਦੀ ਜਾਂਚ ਲਈ ਸੰਮਨ: ਈਡੀ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਯੂਪੀਏ ਦੇ ਕਾਰਜਕਾਲ ਦੌਰਾਨ ਕਥਿਤ ਹਵਾਬਾਜ਼ੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ 23 ਅਗਸਤ ਨੂੰ ਤਲਬ ਕੀਤਾ ਹੈ। ਈਡੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

 

ਏਅਰ ਇੰਡੀਆ ਨੂੰ ਹੋਏ ਵਿੱਤੀ ਨੁਕਸਾਨ ਨਾਲ ਜੁੜਿਆ ਹੈ ਮਾਮਲਾ : ਅਧਿਕਾਰੀਆਂ ਦੇ ਅਨੁਸਾਰ ਮਾਮਲਾ 2006 ਵਿੱਚ ਹੋਏ ਅਰਬਾਂ ਰੁਪਏ ਦੇ ਹਵਾਬਾਜ਼ੀ ਸੌਦੇ ਨਾਲ ਏਅਰ ਇੰਡੀਆ ਨੂੰ ਹੋਏ  ਵਿੱਤੀ ਨੁਕਸਾਨ ਅਤੇ ਅੰਤਰਰਾਸ਼ਟਰੀ ਏਅਰਲਾਈਨਾਂ ਨੂੰ ਕੰਪਨੀਆਂ ਨੂੰ ਹਵਾਈ ਸਲਾਟ ਦੇ ਨਿਰਧਾਰਣ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ।

 

ਕਾਰਤੀ ਨੇ ਵਿਸ਼ੇਸ਼ ਅਦਾਲਤ ਵਿੱਚ ਕੇਸ ਭੇਜਣ ਦਾ ਵਿਰੋਧ ਕੀਤਾ: ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਅਤੇ ਉਨ੍ਹਾਂ ਦੀ ਪਤਨੀ ਸ੍ਰੀਨਿਧੀ ਰੰਗਾਰਾਜਨ ਨੇ ਉਨ੍ਹਾਂ ਵਿਰੁੱਧ ਆਰਥਿਕ ਅਪਰਾਧ ਅਦਾਲਤ ਤੋਂ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕਰਨ ਦੇ ਫ਼ੈਸਲੇ ਖ਼ਿਲਾਫ਼ ਮਦਰਾਸ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Delhi High Court dismisses both anticipatory bail pleas of Former Union Finance Minister P Chidambaram in connection with INX Media case