ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ HC ਨੇ ਚਿਦੰਬਰਮ ਦੀ ਸਿਹਤ ਬਾਰੇ ਏਮਜ਼ ਨੂੰ ਮੈਡੀਕਲ ਬੋਰਡ ਦੇ ਗਠਨ ਦਾ ਦਿੱਤਾ ਹੁਕਮ

ਦਿੱਲੀ ਹਾਈ ਕੋਰਟ (Delhi High Court) ਨੇ ਵੀਰਵਾਰ ਨੂੰ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਇਰੈਕਟਰ ਨੂੰ ਇਹ ਨਿਰਦੇਸ਼ ਦਿੱਤਾ ਹੈ ਕਿ ਉਹ ਮੈਡੀਕਲ ਬੋਰਡ ਦਾ ਗਠਨ ਕਰੇ ਤਾਕਿ ਇਸ ਗੱਲ ਦਾ ਪਤਾ ਲਗਾਇਆ ਜਾ ਸਕੇ ਕਿ ਤਿਹਾੜ ਜੇਲ੍ਹ ਵਿੱਚ ਬੰਦ ਕਾਂਗਰਸੀ ਨੇਤਾ ਨੂੰ ਹਸਪਤਾਲ ਵਿੱਚ ਤਬਦੀਲ ਕਰਨ ਦੀ ਲੋੜ ਹੈ।

 

ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ ਹਾਈ ਕੋਰਟ ਨੇ ਪੈਨਲ ਨੂੰ ਸ਼ੁੱਕਰਵਾਰ ਤੱਕ ਦੀ ਸਮਾਂ ਸੀਮਾ ਦੇ ਦਿੱਤੀ ਹੈ। ਇਸ ਵਿੱਚ ਚਿਦੰਬਰਮ ਦੇ ਫੈਮਲੀ ਡਾਕਟਰ ਨਾਗੇਸ਼ਵਰ ਰਾਓ ਵੀ ਸ਼ਾਮਲ ਹੋਣਗੇ।

 

ਜ਼ਿਕਰਯੋਗ ਹੈ ਕਿ ਚਿਦੰਬਰਮ ਨੇ ਅਦਾਲਤ ਨੂੰ ਕਿਹਾ ਕਿ ਉਹ ਆਈਐਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿੱਚ ਮੈਡੀਕਲ ਦੇ ਆਧਾਰ ਉੱਤੇ ਉਸ ਨੂੰ ਅੰਤਰਿਮ ਜ਼ਮਾਨਤ ਦੇਵੇ।

 

ਦਿੱਲੀ ਹਾਈ ਕੋਰਟ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਇਰੈਕਟਰ ਨੂੰ ਮੈਡੀਕਲ ਬੋਰਡ ਬਣਾਉਣ ਅਤੇ ਸਾਬਕਾ ਕੇਂਦਰੀ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਚਿਦੰਬਰਮ

ਆਂਤੜੀਆਂ ਦੀ ਬਿਮਾਰੀ ਕ੍ਰੋਹਨ ਨਾਲ ਪੀੜਤ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi High Court orders formation of Medical Board to AIIMS regarding Chidambaram health