ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਾਰਗੀ ਕਾਲਜ ਛੇੜਖਾਨੀ ਮਾਮਲੇ ਦੀ ਦਿੱਲੀ ਹਾਈ ਕੋਰਟ ’ਚ ਸੁਣਵਾਈ ਅੱਜ

ਗਾਰਗੀ ਕਾਲਜ ਛੇੜਖਾਨੀ ਮਾਮਲੇ ਦੀ ਦਿੱਲੀ ਹਾਈ ਕੋਰਟ ’ਚ ਸੁਣਵਾਈ ਅੱਜ

ਬੀਤੀ 6 ਫ਼ਰਵਰੀ ਨੂੰ ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ ’ਚ ਇੱਕ ਫ਼ੈਸਟ ਦੌਰਾਨ ਵਿਦਿਆਰਥਣਾਂ ਨਾਲ ਕਥਿਤ ਛੇੜਖਾਨੀ ਦੇ ਮਾਮਲੇ ’ਚ ਅਦਾਲਤ ਦੀ ਨਿਗਰਾਨੀ ਹੇਠ ਕੇਂਦਰੀ ਜਾਂਚ ਬਿਊਰੋ (CBI) ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਅੱਜ ਸੁਣਵਾਈ ਕਰੇਗੀ। ਬੀਤੀ 13 ਫ਼ਰਵਰੀ ਨੂੰ ਇਸ ਮਾਮਲੇ ’ਚ ਗ੍ਰਿਫਤਾਰ ਕੀਤੇ ਸਾਰੇ 10 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ।

 

 

ਚੇਤੇ ਰਹੇ ਕਿ ਸੁਪਰੀਮ ਕੋਰਟ ਨੇ ਅਦਾਲਤ ਦੀ ਨਿਗਰਾਨੀ ਹੇਠ ਸੀਬੀਆਈ ਦੀ ਜਾਂਚ ਕਰਵਾਉਣ ਲਈ ਦਾਇਰ ਜਨਹਿਤ ਪਟੀਸ਼ਨ ਉੱਤੇ ਲੰਘੇ ਵੀਰਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

 

 

ਚੀਫ਼ ਜਸਟਿਸ ਐੱਸਏ ਬੋਬੜੇ, ਜਸਟਿਸ ਬੀਆਰ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਪਟੀਸ਼ਨਰ ਵਕੀਲ ਮਨੋਹਰ ਲਾਲ ਸ਼ਰਮਾ ਨੂੰ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਦਿੱਲੀ ਹਾਈ ਕੋਰਟ ਜਾਣਾ ਚਾਹੀਦਾ ਹੈ। ਸ੍ਰੀ ਸ਼ਰਮਾ ਨੇ ਇਸ ਪਟੀਸ਼ਨ ਦਾ ਜ਼ਿਕਰ ਕਰਦਿਆਂ ਇਸ ਉੱਤੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਸੀ।

 

 

ਇੱਥੇ ਵਰਨਣਯੋਗ ਹੈ ਕਿ ਦਿੱਲੀ ਪੁਲਿਸ ਨੇ ਇਸ ਘਟਨਾ ਦੇ ਸਿਲਸਿਲੇ ਬੀਤੀ 10 ਫ਼ਰਵਰੀ ਨੂੰ FIR ਦਰਜ ਕੀਤੀ ਸੀ ਗਾਰਗੀ ਕਾਲਜ ਬੀਤੀ ਛੇ ਫ਼ਰਵਰੀ ਨੂੰਰੇਵੀਏਰਾ ਫ਼ੈਸਟ’ ’ ਕਈ ਮੁੰਡਿਆਂ ਦੀ ਟੋਲੀ ਘੁਸ ਗਈ ਸੀ, ਜਿਨ੍ਹਾਂ ਨੇ ਵਿਦਿਆਰਥਣਾਂ ਨਾਲ ਬਦਸਲੂਕੀ ਕੀਤੀ ਸੀ

 

 

ਸੁਪਰੀਮ ਕੋਰਟ ਬੁੱਧਵਾਰ ਨੂੰ ਇੱਕ ਪਟੀਸ਼ਨ ਦਾਇਰ ਕਰ ਕੇ ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ ਅੰਦਰ ਇੱਕ ਪ੍ਰੋਗਰਾਮ ਦੌਰਾਨ ਇਸ ਛੇੜਖਾਨੀ ਦੇ ਮਾਮਲੇ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ

 

 

ਐੱਮਐੱਲ ਸ਼ਰਮਾ ਵੱਲੋਂ ਦਾਇਰ ਜਨਹਿਤ ਪਟੀਸ਼ਨ ਬੇਨਤੀ ਕੀਤੀ ਗਈ ਹੈ ਕਿ ਉਹ ਜਾਂਚ ਏਜੰਸੀ ਨੁੰ ਸਾਰੀਆਂ ਵਿਡੀਓ ਰਿਕਾਰਡਿੰਗਜ਼ ਤੇ ਕਾਲਜ ਦੇ ਆਲੇਦੁਆਲੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਜ਼ਬਤ ਕਰਨ ਦੀ ਹਦਾਇਤ ਜਾਰੀ ਕਰਨ

 

 

ਬੇਨਤੀ ਕੀਤੀ ਗਈ ਹੈ ਕਿ ਸੁਪਰੀਮ ਕੋਰਟ ਸੋਚੀਸਮਝੀ ਅਪਰਾਧਕ ਸਾਜ਼ਿਸ਼ ਪਿੱਛੇ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਹਦਾਇਤ ਜਾਰੀ ਕਰਨ। ਕਾਲਜ ਦੀਆਂ ਕੁਝ ਵਿਦਿਆਰਥਣਾਂ ਨੇ ਛੇ ਫ਼ਰਵਰੀ ਨੂੰ ਕਾਲਜ ਫ਼ੈਸਟ ਦੌਰਾਨ ਵਾਪਰੀ ਇਸ ਘਟਨਾ ਦਾ ਜ਼ਿਕਰ ਇੰਸਟਾਗ੍ਰਾਮ ਉੱਤੇ ਕੀਤਾ ਸੀ; ਤਦ ਜਾ ਕੇ ਇਹ ਸਾਰਾ ਮਾਮਲਾ ਜੱਗ ਜ਼ਾਹਿਰ ਹੋਇਆ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi High Court to hear Gargi College Molestation case today